ਨਿਊਜ਼ ਪੰਜਾਬ
17 ਮਾਰਚ 2025
ਅੰਮ੍ਰਿਤਸਰ ਦੇ ਸ੍ਰੀ ਹਰਿਮੰਦਰ ਸਾਹਿਬ ਨੂੰ ਦਰਸਾਉਂਦੀ ਇੱਕ ਵਿਵਾਦਿਤ AI ਵੀਡੀਓ ਸਾਹਮਣੇ ਆਉਣ ਤੋਂ ਬਾਅਦ ਸਿੱਖ ਭਾਈਚਾਰੇ ਵਿੱਚ ਭਾਰੀ ਰੋਸ ਪੈਦਾ ਹੋ ਗਿਆ ਹੈ। ਇਸ ਵੀਡੀਓ ਵਿੱਚ ਇੱਕ ਕੰਕਾਲ ਨੂੰ ਦਸਤਾਰ ਪਹਿਨ ਕੇ ਪਰਿਕਰਮਾ ਕਰਦੇ ਅਤੇ ਜੁੱਤੀਆਂ ਸਮੇਤ ਲੰਗਰ ਹਾਲ ਵਿੱਚ ਲੰਗਰ ਛਕਦੇ ਦਿਖਾਇਆ ਗਿਆ ਹੈ, ਜਿਸਨੂੰ ਧਾਰਮਿਕ ਭਾਵਨਾਵਾਂ ਨਾਲ ਖਿਲਵਾਰ ਮੰਨਿਆ ਜਾ ਰਿਹਾ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਜਾਂਚ ਸ਼ੁਰੂ ਕਰ ਦਿੱਤੀ ਹੈ। ਮੈਂਬਰ ਗੁਰਚਰਨ ਸਿੰਘ ਗਰੇਵਾਲ ਮੁਤਾਬਕ, AI ਕਮੇਟੀ ਵੱਲੋਂ ਤੱਥਾਂ ਦੀ ਜਾਂਚ ਕੀਤੀ ਜਾਵੇਗੀ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਹ ਵੀਡੀਓ ਕੁਝ ਦਿਨ ਪਹਿਲਾਂ ਇੰਸਟਾਗ੍ਰਾਮ ‘ਤੇ ਸਾਂਝੀ ਕੀਤੀ ਗਈ ਸੀ, ਜਿਸਨੂੰ ਲੱਖਾਂ ਲੋਕਾਂ ਵੱਲੋਂ ਦੇਖਿਆ ਜਾ ਚੁੱਕਾ ਹੈ।
