ਚੋਣ ਕਮਿਸ਼ਨ ਵੱਲੋਂ 33 ਆਈਏਐਸ-ਆਈਪੀਐਸ ਅਧਿਕਾਰੀ ਚੋਣ ਡਿਊਟੀ ’ਤੇ ਤਾਇਨਾਤ

ਨਿਊਜ਼ ਪੰਜਾਬ

17 ਮਾਰਚ 2026

ਚੋਣ ਕਮਿਸ਼ਨ ਵੱਲੋਂ ਅਗਾਮੀ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦੇ ਹੋਏ 33 ਆਈਏਐਸ ਅਤੇ ਆਈਪੀਐਸ ਅਧਿਕਾਰੀਆਂ ਦੀ ਹੋਰਨਾਂ ਸੂਬਿਆਂ ਵਿੱਚ ਡਿਊਟੀ ਲਗਾਈ ਗਈ ਹੈ। ਇਸ ਮਾਮਲੇ ’ਤੇ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਕਿਹਾ ਹੈ ਕਿ ਇਹ ਭਾਰਤੀ ਚੋਣ ਕਮਿਸ਼ਨ ਦਾ ਫੈਸਲਾ ਹੈ ਅਤੇ ਉਹ ਇਸ ’ਤੇ ਕੋਈ ਟਿੱਪਣੀ ਨਹੀਂ ਕਰਨਾ ਚਾਹੁੰਦੇ। ਜ਼ਿਕਰਯੋਗ ਹੈ ਕਿ ਪੰਜ ਸੂਬਿਆਂ ਵਿੱਚ 9 ਅਪ੍ਰੈਲ ਤੋਂ ਚੋਣ ਪ੍ਰਕਿਰਿਆ ਸ਼ੁਰੂ ਹੋਵੇਗੀ ਅਤੇ ਇਹ ਅਧਿਕਾਰੀ 4 ਮਈ ਤੱਕ, ਨਤੀਜੇ ਆਉਣ ਤੱਕ, ਸੰਬੰਧਿਤ ਸੂਬਿਆਂ ਵਿੱਚ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣਗੇ।