ਪੰਜਾਬ-ਰਾਜਸਥਾਨ ਬਾਰਡਰ ‘ਤੇ ਬੱਸ ਤੇ ਟਰੱਕ ਦੀ ਭਿਆਨਕ ਟੱਕਰ ;ਅੱਗ ਲੱਗਣ ਨਾਲ 5 ਦੀ ਮੌਤ, ਕਈ ਜ਼ਖਮੀ

ਨਿਊਜ਼ ਪੰਜਾਬ

18 ਮਾਰਚ 2026

ਨਿੱਜੀ ਬੱਸ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ ਵਿੱਚ 5 ਲੋਕਾਂ ਦੀ ਦਰਦਨਾਕ ਮੌਤ ਹੋ ਗਈ, ਜਦਕਿ ਕਈ ਯਾਤਰੀ ਗੰਭੀਰ ਜ਼ਖਮੀ ਹੋ ਗਏ। ਟੱਕਰ ਇੰਨੀ ਜ਼ਬਰਦਸਤ ਸੀ ਕਿ ਹਾਦਸੇ ਤੋਂ ਤੁਰੰਤ ਬਾਅਦ ਬੱਸ ਨੂੰ ਅੱਗ ਲੱਗ ਗਈ, ਜਿਸ ਕਾਰਨ ਹਾਲਾਤ ਹੋਰ ਵੀ ਭਿਆਨਕ ਬਣ ਗਏ। ਜ਼ਖਮੀਆਂ ਨੂੰ ਤੁਰੰਤ ਨਜ਼ਦੀਕੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਅਤੇ ਪ੍ਰਸ਼ਾਸਨਿਕ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਅਤੇ ਬਚਾਅ ਕਾਰਜ ਸ਼ੁਰੂ ਕੀਤੇ। ਐਸ.ਡੀ.ਐਮ. ਸੰਜੇ ਕੁਮਾਰ ਅਤੇ ਰਾਵਤਸਰ ਪੁਲਿਸ ਨੇ ਮੌਕੇ ਦਾ ਜਾਇਜ਼ਾ ਲਿਆ, ਜਦਕਿ ਪੁਲਿਸ ਅਧਿਕਾਰੀ ਧਰਮਿੰਦਰ ਮੋਚੀ ਸਮੇਤ ਹੋਰ ਟੀਮਾਂ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਇਸ ਦਿਲ ਦਹਿਲਾ ਦੇਣ ਵਾਲੇ ਹਾਦਸੇ ਨਾਲ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ ਅਤੇ ਪੀੜਤ ਪਰਿਵਾਰਾਂ ਵਿੱਚ ਗਹਿਰਾ ਦੁੱਖ ਛਾਇਆ ਹੋਇਆ ਹੈ।