ਪੰਜਾਬ ਨੈਸ਼ਨਲ ਬੈਂਕ ਦਾ ਵੱਡਾ ਐਲਾਨ, KYC ਨਾ ਕਰਵਾਇਆ ਤਾਂ ਖਾਤਾ ਬੰਦ

ਨਿਊਜ਼ ਪੰਜਾਬ

18 ਮਾਰਚ 2026

ਪੰਜਾਬ ਨੈਸ਼ਨਲ ਬੈਂਕ ਨੇ ਆਪਣੇ ਗਾਹਕਾਂ ਲਈ ਮਹੱਤਵਪੂਰਨ ਸੂਚਨਾ ਜਾਰੀ ਕਰਦਿਆਂ ਦੱਸਿਆ ਹੈ ਕਿ 16 ਅਪ੍ਰੈਲ 2026 ਤੋਂ ਉਹ ਖਾਤੇ ਬੰਦ ਕਰ ਦਿੱਤੇ ਜਾਣਗੇ ਜੋ ਲੰਬੇ ਸਮੇਂ ਤੋਂ ਨਿਸ਼ਕਿਰਿਆ ਪਏ ਹਨ। ਬੈਂਕ ਮੁਤਾਬਕ ਜਿਨ੍ਹਾਂ ਖਾਤਿਆਂ ਵਿੱਚ ਪਿਛਲੇ ਤਿੰਨ ਸਾਲਾਂ ਤੋਂ ਕੋਈ ਲੈਣ-ਦੇਣ ਨਹੀਂ ਹੋਇਆ ਅਤੇ ਜਿਨ੍ਹਾਂ ਦਾ ਬੈਲੇਂਸ ਜ਼ੀਰੋ ਹੈ, ਉਹ ਇਸ ਕਾਰਵਾਈ ਦੇ ਦਾਇਰੇ ਵਿੱਚ ਆਉਣਗੇ। ਆਰਬੀਆਈ ਦੇ ਨਿਯਮਾਂ ਅਨੁਸਾਰ ਅਜਿਹੇ ਖਾਤਿਆਂ ਨੂੰ ‘ਇਨਆਪਰੇਟਿਵ’ ਮੰਨਿਆ ਜਾਂਦਾ ਹੈ। ਬੈਂਕ ਨੇ ਗਾਹਕਾਂ ਨੂੰ ਅਪੀਲ ਕੀਤੀ ਹੈ ਕਿ 15 ਅਪ੍ਰੈਲ ਤੋਂ ਪਹਿਲਾਂ ਆਪਣੀ ਨਜ਼ਦੀਕੀ ਸ਼ਾਖਾ ਵਿੱਚ ਜਾ ਕੇ ਕੇਵਾਈਸੀ ਪ੍ਰਕਿਰਿਆ ਪੂਰੀ ਕਰਵਾ ਲੈਣ, ਨਹੀਂ ਤਾਂ ਖਾਤੇ ਬਿਨਾਂ ਕਿਸੇ ਹੋਰ ਸੂਚਨਾ ਦੇ ਬੰਦ ਕਰ ਦਿੱਤੇ ਜਾਣਗੇ। ਖਾਤੇ ਨੂੰ ਚਾਲੂ ਰੱਖਣ ਲਈ ਜ਼ਰੂਰੀ ਦਸਤਾਵੇਜ਼ ਜਮ੍ਹਾ ਕਰਵਾ ਕੇ ਕੇਵਾਈਸੀ ਕਰਵਾਉਣਾ ਲਾਜ਼ਮੀ ਹੋਵੇਗਾ।