ਬਠਿੰਡਾ ਵਿੱਚ ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ, 2 ਗ੍ਰਨੇਡ ਸਣੇ 2 ਮੁਲਜ਼ਮ ਗ੍ਰਿਫ਼ਤਾਰ

ਨਿਊਜ਼ ਪੰਜਾਬ

18 ਮਾਰਚ 2026

ਪੰਜਾਬ ਵਿੱਚ ਸੁਰੱਖਿਆ ਏਜੰਸੀਆਂ ਨੇ ਸਮੇਂ ਸਿਰ ਕਾਰਵਾਈ ਕਰਦਿਆਂ ਇੱਕ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ। ਬਠਿੰਡਾ ਵਿੱਚ ਕਾਊਂਟਰ ਇੰਟੈਲੀਜੈਂਸ ਟੀਮ ਨੇ ਦੋ ਸ਼ੱਕੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ ਦੋ ਹੈਂਡ ਗ੍ਰਨੇਡ ਬਰਾਮਦ ਕੀਤੇ ਹਨ। ਡੀਜੀਪੀ ਗੌਰਵ ਯਾਦਵ ਮੁਤਾਬਕ ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਬੂਟਾ ਸਿੰਘ ਉਰਫ਼ ਗੁਰਪ੍ਰੀਤ ਸਿੰਘ ਉਰਫ਼ ਗੋਪੂ (ਫਿਰੋਜ਼ਪੁਰ) ਅਤੇ ਹਰਮੰਦਰ ਸਿੰਘ ਉਰਫ਼ ਨਿੱਕਾ (ਮੋਗਾ) ਵਜੋਂ ਹੋਈ ਹੈ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਗ੍ਰਨੇਡ ਸਰਹੱਦ ਪਾਰ ਨਾਲ ਜੁੜੀ ਗੈਰ-ਕਾਨੂੰਨੀ ਸਪਲਾਈ ਚੇਨ ਦਾ ਹਿੱਸਾ ਸਨ, ਜਿਸਦਾ ਮਕਸਦ ਰਾਜ ਵਿੱਚ ਅਮਨ-ਕਾਨੂੰਨ ਨੂੰ ਖ਼ਰਾਬ ਕਰਨਾ ਸੀ। ਪੁਲਿਸ ਵੱਲੋਂ ਮਾਮਲੇ ਦੀ ਡੂੰਘੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਪੂਰੇ ਮਾਡਿਊਲ ਅਤੇ ਇਸ ਨਾਲ ਜੁੜੇ ਹੋਰ ਲੋਕਾਂ ਦਾ ਪਰਦਾਫ਼ਾਸ਼ ਕੀਤਾ ਜਾ ਸਕੇ।