ਨਿਊਜ਼ ਪੰਜਾਬ
ਮੌਸਮ ਵਿਭਾਗ,19 ਮਾਰਚ 2026
ਮੀਂਹ ਤੇ ਬਰਫ਼ਬਾਰੀ ਨਾਲ ਪੰਜਾਬ ‘ਚ ਠੰਢ ਵਾਪਸ, ਕਈ ਜ਼ਿਲ੍ਹਿਪਿਛਲੇ ਦੋ ਦਿਨਾਂ ਤੋਂ ਰੁੱਕ-ਰੁੱਕ ਕੇ ਪੈ ਰਹੇ ਮੀਂਹ ਅਤੇ ਪਹਾੜੀ ਇਲਾਕਿਆਂ ਵਿੱਚ ਹੋ ਰਹੀ ਬਰਫ਼ਬਾਰੀ ਕਾਰਨ ਪੰਜਾਬ ਅਤੇ ਚੰਡੀਗੜ੍ਹ ਵਿੱਚ ਇੱਕ ਵਾਰ ਫਿਰ ਠੰਢ ਵਾਪਸ ਆ ਗਈ ਹੈ। ਪਿਛਲੇ 24 ਘੰਟਿਆਂ ਦੌਰਾਨ ਤਾਪਮਾਨ ਵਿੱਚ 3.5 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ, ਜੋ ਆਮ ਨਾਲੋਂ 4.1 ਡਿਗਰੀ ਘੱਟ ਹੈ। ਮੌਸਮ ਵਿਭਾਗ ਵੱਲੋਂ ਅੱਜ ਤੋਂ ਅਗਲੇ ਦੋ ਦਿਨਾਂ ਲਈ ਕੁਝ ਇਲਾਕਿਆਂ ਵਿੱਚ ਗਰਜ-ਚਮਕ, ਤੇਜ਼ ਹਵਾਵਾਂ ਅਤੇ ਗੜੇਮਾਰੀ ਨੂੰ ਲੈ ਕੇ ਆਰੈਂਜ ਅਲਰਟ ਜਾਰੀ ਕੀਤਾ ਗਿਆ ਹੈ। ਪਟਿਆਲਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 27.7 ਡਿਗਰੀ ਦਰਜ ਕੀਤਾ ਗਿਆ।
ਅੱਜ ਸੂਬੇ ਦੇ 5 ਜ਼ਿਲ੍ਹਿਆਂ ਵਿੱਚ ਗਰਜ-ਚਮਕ ਨਾਲ ਮੌਸਮ ਖਰਾਬ ਰਹਿਣ ਦੀ ਸੰਭਾਵਨਾ ਹੈ, ਜਦਕਿ 19 ਜ਼ਿਲ੍ਹਿਆਂ ਵਿੱਚ ਮੀਂਹ ਪੈ ਸਕਦਾ ਹੈ। ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਵਿੱਚ ਕੁਝ ਥਾਵਾਂ ‘ਤੇ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ, ਬਿਜਲੀ ਅਤੇ ਗਰਜ ਦੀ ਸੰਭਾਵਨਾ ਹੈ। ਇਸਦੇ ਨਾਲ ਹੀ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਐਸ.ਏ.ਐਸ. ਨਗਰ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੇ ਆਸਾਰ ਹਨ।
