ਚੰਡੀਗੜ੍ਹ ਪ੍ਰਸ਼ਾਸਨ ਵਿੱਚ ਵੱਡਾ ਫੇਰਬਦਲ: ਕਈ ਅਧਿਕਾਰੀਆਂ ਦੇ ਤਬਾਦਲੇ ਤੇ ਨਵੀਆਂ ਨਿਯੁਕਤੀਆਂ ਜਾਰੀ

ਨਿਊਜ਼ ਪੰਜਾਬ

19 ਮਾਰਚ 2026

ਚੰਡੀਗੜ੍ਹ ਪ੍ਰਸ਼ਾਸਨ ਦੇ ਵਿੱਤ ਵਿਭਾਗ ਵੱਲੋਂ ਇੱਕ ਵੱਡਾ ਪ੍ਰਸ਼ਾਸਨਿਕ ਫੇਰਬਦਲ ਕਰਦਿਆਂ ਕਈ ਅਧਿਕਾਰੀਆਂ ਦੇ ਤਬਾਦਲੇ ਅਤੇ ਨਵੀਆਂ ਨਿਯੁਕਤੀਆਂ ਤੁਰੰਤ ਪ੍ਰਭਾਵ ਨਾਲ ਲਾਗੂ ਕੀਤੀਆਂ ਗਈਆਂ ਹਨ। ਵਿੱਤ ਸਕੱਤਰ ਦੀਪ੍ਰਾ ਲਾਕੜਾ ਵੱਲੋਂ ਜਾਰੀ ਹੁਕਮਾਂ ਅਨੁਸਾਰ ਕੁਲਭੂਸ਼ਣ ਚੌਧਰੀ, ਰਜਨੀ ਦੇਵ ਸ਼ਰਮਾ, ਅਖਿਲ ਕੁਮਾਰ, ਦੀਪਕ ਕੁਮਾਰ, ਰਾਜੇਸ਼ ਸ਼ਰਮਾ, ਸੁਮੇਰ ਸਿੰਘ ਅਤੇ ਰਜਨੀ ਕੁਮਾਰ ਮੋਂਗਾ ਸਮੇਤ ਕਈ ਅਧਿਕਾਰੀਆਂ ਨੂੰ ਵੱਖ-ਵੱਖ ਵਿਭਾਗਾਂ ਵਿੱਚ ਤਬਦੀਲ ਕੀਤਾ ਗਿਆ ਹੈ। ਇਸ ਦੇ ਨਾਲ ਹੀ ਅਰੁਣ, ਮਨਦੀਪ ਕੁਮਾਰ, ਦੀਪਕ ਪਠਾਨੀਆ, ਲੇਖਰਾਜ ਅਤੇ ਰਾਮ ਸਿੰਘ ਨੂੰ ਤਰੱਕੀ ਦੇ ਕੇ ਨਵੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਸੈਕਸ਼ਨ ਅਫਸਰ ਪੱਧਰ ‘ਤੇ ਵੀ ਕਈ ਬਦਲਾਅ ਕੀਤੇ ਗਏ ਹਨ, ਜਦਕਿ ਕੁਝ ਅਧਿਕਾਰੀਆਂ ਨੂੰ ਵਾਧੂ ਚਾਰਜ ਦੇ ਕੇ ਪ੍ਰਸ਼ਾਸਨਿਕ ਕੰਮਕਾਜ ਨੂੰ ਹੋਰ ਮਜ਼ਬੂਤ ਬਣਾਉਣ ਦੀ ਕੋਸ਼ਿਸ਼ ਕੀਤੀ ਗਈ ਹੈ।