ਬਾਬਾ ਫਰੀਦ ਯੂਨੀਵਰਸਿਟੀ ਵਿੱਚ ਕਥਿਤ 100 ਕਰੋੜ ਦਾ ਘਪਲਾ, ਜਥੇਬੰਦੀਆਂ ਵੱਲੋਂ 2 ਅਪ੍ਰੈਲ ਨੂੰ ਫਰੀਦਕੋਟ ਬੰਦ ਦਾ ਐਲਾਨ

ਨਿਊਜ਼ ਪੰਜਾਬ

20 ਮਾਰਚ 2026

ਅੰਮ੍ਰਿਤਸਰ ਵਿੱਚ ਵੱਖ-ਵੱਖ ਜਥੇਬੰਦੀਆਂ ਨੇ ਪ੍ਰੈਸ ਕਾਨਫਰੰਸ ਕਰਕੇ ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਫਰੀਦਕੋਟ ਵਿੱਚ ਟੈਂਡਰਾਂ, ਭਰਤੀਆਂ ਅਤੇ ਮਸ਼ੀਨਾਂ ਦੀ ਖਰੀਦ ਵਿੱਚ ਵੱਡੇ ਪੱਧਰ ‘ਤੇ ਕਥਿਤ ਧਾਂਧਲੀਆਂ ਦੇ ਦੋਸ਼ ਲਗਾਏ ਹਨ। ਆਗੂਆਂ ਨੇ ਵਾਈਸ ਚਾਂਸਲਰ ਸਮੇਤ ਕੁਝ ਅਧਿਕਾਰੀਆਂ ‘ਤੇ 90-100 ਕਰੋੜ ਰੁਪਏ ਦੇ ਘਪਲੇ ਦੇ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਮਾਮਲੇ ਦੀ ਜਾਂਚ ਦੇ ਬਾਵਜੂਦ ਅਜੇ ਤੱਕ ਕੋਈ ਕਾਰਵਾਈ ਨਹੀਂ ਹੋਈ।

ਇਸ ਦੇ ਵਿਰੋਧ ਵਿੱਚ 2 ਅਪ੍ਰੈਲ 2026 ਨੂੰ ਫਰੀਦਕੋਟ ਬੰਦ ਕਰਨ ਦਾ ਐਲਾਨ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਜੇ ਦੋਸ਼ੀਆਂ ਖਿਲਾਫ਼ ਐਫਆਈਆਰ ਦਰਜ ਕਰਕੇ ਕਾਰਵਾਈ ਨਾ ਕੀਤੀ ਗਈ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ ਅਤੇ ਵੱਖ-ਵੱਖ ਸ਼ਹਿਰਾਂ ਵਿੱਚ ਪ੍ਰੈਸ ਕਾਨਫਰੰਸ ਕਰਕੇ ਲੋਕਾਂ ਨੂੰ ਇਸ ਮਾਮਲੇ ਬਾਰੇ ਜਾਣੂ ਕਰਵਾਇਆ ਜਾਵੇਗਾ। ਜਥੇਬੰਦੀਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਯੂਨੀਵਰਸਿਟੀ ਵਿੱਚ ਹੋਏ ਕਥਿਤ ਘਪਲੇ ਦੀ ਨਿਰਪੱਖ ਜਾਂਚ ਕਰਕੇ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।