ਰਿਸ਼ਵਤ ਲੈਂਦੇ ਰੰਗੇ ਹੱਥੀਂ ਫੜਿਆ ਗਿਆ PSPCL ਦਾ ਜੇ.ਈ., ਵਿਜੀਲੈਂਸ ਦੀ ਵੱਡੀ ਕਾਰਵਾਈ

ਨਿਊਜ਼ ਪੰਜਾਬ

20 ਮਾਰਚ 2026

ਵਿਜੀਲੈਂਸ ਬਿਊਰੋ ਨੇ ਪੀ.ਐਸ.ਪੀ.ਸੀ.ਐਲ. ਤਲਵੰਡੀ ਸਾਬੋ ਦੇ ਜੇ.ਈ. ਲਖਵੀਰ ਸਿੰਘ ਨੂੰ 14,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ। ਇਹ ਕਾਰਵਾਈ ਸਵਰਨਜੀਤ ਸਿੰਘ ਵਾਸੀ ਜਗਾ ਰਾਮ ਤੀਰਥ ਦੀ ਸ਼ਿਕਾਇਤ ‘ਤੇ ਕੀਤੀ ਗਈ, ਜਿਸਦੇ ਮੁਤਾਬਕ ਉਸਦੇ ਲੜਕੇ ਕੋਲੋਂ ਗੱਡੀ ਖੰਭੇ ਨਾਲ ਟਕਰਾਉਣ ਦੇ ਮਾਮਲੇ ਨੂੰ ਰਫਾ-ਦਫਾ ਕਰਨ ਲਈ ਪੈਸੇ ਮੰਗੇ ਗਏ ਸਨ। ਪਰ ਵਿਜੀਲੈਂਸ ਨੇ ਜਾਲ ਵਿਛਾ ਕੇ ਜੇ.ਈ. ਨੂੰ ਕਾਬੂ ਕੀਤਾ। ਮਾਮਲੇ ਵਿਚ ਭ੍ਰਿਸ਼ਟਾਚਾਰ ਰੋਕੂ ਐਕਟ ਅਧੀਨ ਕੇਸ ਦਰਜ ਕਰਕੇ ਅਗਲੇਰੀ ਜਾਂਚ ਜਾਰੀ ਹੈ। ਜੇ.ਈ. ਦੇ ਦੂਸਰੇ ਸਾਥੀ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।