ਨਿਊਜ਼ ਪੰਜਾਬ
23 ਮਾਰਚ 2026
ਪੰਜਾਬੀ ਗਾਇਕ Guru Randhawa ਨੂੰ ਇੱਕ ਅਪਰਾਧਿਕ ਮਾਮਲੇ ਵਿੱਚ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ, ਜਿੱਥੇ ਅਦਾਲਤ ਨੇ ਉਨ੍ਹਾਂ ਵਿਰੁੱਧ ਚੱਲ ਰਹੀ ਕਾਰਵਾਈ ‘ਤੇ ਅਗਲੇ ਹੁਕਮਾਂ ਤੱਕ ਰੋਕ ਲਗਾ ਦਿੱਤੀ ਹੈ। ਸੁਣਵਾਈ ਦੌਰਾਨ ਅਦਾਲਤ ਨੇ ਟਿੱਪਣੀ ਕੀਤੀ ਕਿ ਹੇਠਲੀ ਅਦਾਲਤ ਵੱਲੋਂ ਮੁੱਢਲੇ ਸਬੂਤ ਦਰਜ ਕੀਤੇ ਬਿਨਾਂ ਨੋਟਿਸ ਜਾਰੀ ਕਰਨਾ ਕਾਨੂੰਨ ਦੇ ਉਲਟ ਹੈ। ਇਹ ਮਾਮਲਾ ਉਨ੍ਹਾਂ ਦੇ ਗੀਤ “Sirra” ਦੇ ਵਿਵਾਦਿਤ ਬੋਲਾਂ ਨਾਲ ਜੁੜਿਆ ਹੋਇਆ ਸੀ, ਜਿਸ ‘ਤੇ ਕੁਝ ਵਰਗਾਂ ਵੱਲੋਂ ਇਤਰਾਜ਼ ਜਤਾਇਆ ਗਿਆ ਸੀ। ਰੰਧਾਵਾ ਦੇ ਵਕੀਲਾਂ ਨੇ ਦਲੀਲ ਦਿੱਤੀ ਕਿ ਗਾਇਕ ਦਾ ਕੋਈ ਗਲਤ ਇਰਾਦਾ ਨਹੀਂ ਸੀ ਅਤੇ ਵਿਵਾਦਿਤ ਬੋਲਾਂ ਨੂੰ ਸੋਧਣ ਜਾਂ ਹਟਾਉਣ ਲਈ ਕਦਮ ਚੁੱਕੇ ਜਾ ਰਹੇ ਹਨ। ਹੁਣ ਅਦਾਲਤ ਵੱਲੋਂ ਅਗਲੀ ਸੁਣਵਾਈ 16 ਜੁਲਾਈ ਨੂੰ ਹੋਵੇਗੀ ਅਤੇ ਉਦੋਂ ਤੱਕ ਹੇਠਲੀ ਅਦਾਲਤ ਵਿੱਚ ਸਾਰੀਆਂ ਕਾਰਵਾਈਆਂ ਰੁਕੀ ਰਹਿਣਗੀਆਂ।
