ਸੋਨੀਆ ਗਾਂਧੀ ਦੀ ਤਬੀਅਤ ਖਰਾਬ, ਦਿੱਲੀ ਦੇ ਗੰਗਾ ਰਾਮ ਹਸਪਤਾਲ ਵਿੱਚ ਦਾਖਲ

ਨਿਊਜ਼ ਪੰਜਾਬ

25 ਮਾਰਚ 2026

ਕਾਂਗਰਸ ਸੰਸਦੀ ਦਲ ਦੀ ਚੇਅਰਪਰਸਨ ਅਤੇ ਰਾਜ ਸਭਾ ਮੈਂਬਰ ਸੋਨੀਆ ਗਾਂਧੀ ਦੀ ਅਚਾਨਕ ਤਬੀਅਤ ਖਰਾਬ ਹੋਣ ਕਾਰਨ ਉਨ੍ਹਾਂ ਨੂੰ ਦੇਰ ਸ਼ਾਮ ਦਿੱਲੀ ਦੇ ਸਰ ਗੰਗਾ ਰਾਮ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਸੂਤਰਾਂ ਮੁਤਾਬਕ ਮੌਸਮ ਵਿੱਚ ਬਦਲਾਅ ਕਾਰਨ ਉਨ੍ਹਾਂ ਦੀ ਸਿਹਤ ਪ੍ਰਭਾਵਿਤ ਹੋਈ ਹੈ ਅਤੇ ਇਸ ਵੇਲੇ ਉਹ ਡਾਕਟਰਾਂ ਦੀ ਨਿਗਰਾਨੀ ਹੇਠ ਹਨ। ਹਸਪਤਾਲ ਵੱਲੋਂ ਕਿਹਾ ਗਿਆ ਹੈ ਕਿ ਕੋਈ ਗੰਭੀਰ ਸਮੱਸਿਆ ਨਹੀਂ ਹੈ ਅਤੇ ਡਾਕਟਰਾਂ ਦੀ ਟੀਮ ਉਨ੍ਹਾਂ ਦਾ ਇਲਾਜ ਕਰ ਰਹੀ ਹੈ। ਇਸ ਦੌਰਾਨ ਉਨ੍ਹਾਂ ਦੇ ਪੁੱਤਰ ਰਾਹੁਲ ਗਾਂਧੀ ਅਤੇ ਧੀ ਪ੍ਰਿਯੰਕਾ ਗਾਂਧੀ ਵਾਡਰਾ ਵੀ ਹਸਪਤਾਲ ਵਿੱਚ ਮੌਜੂਦ ਹਨ। ਯਾਦ ਰਹੇ ਕਿ ਇਸ ਤੋਂ ਪਹਿਲਾਂ ਜਨਵਰੀ ਵਿੱਚ ਵੀ ਉਨ੍ਹਾਂ ਨੂੰ ਸਾਹ ਸੰਬੰਧੀ ਸਮੱਸਿਆ ਕਾਰਨ ਦਾਖਲ ਕਰਨਾ ਪਿਆ ਸੀ, ਜਿੱਥੇ ਡਾਕਟਰਾਂ ਨੇ ਠੰਢ ਅਤੇ ਪ੍ਰਦੂਸ਼ਣ ਦੇ ਮਿਲੇ-ਜੁਲੇ ਅਸਰ ਨਾਲ ਉਨ੍ਹਾਂ ਦੇ ਬ੍ਰੌਨਕਾਇਲ ਦਮੇ ਦੇ ਵਧਣ ਦੀ ਗੱਲ ਕਹੀ ਸੀ।