ਦਿੱਲੀ ਵਿੱਚ ਵੱਡਾ ਖੁਲਾਸਾ: ਅੰਤਰਰਾਸ਼ਟਰੀ ਹਥਿਆਰ ਤਸਕਰੀ ਗਰੋਹ ਦੇ 10 ਮੈਂਬਰ ਗ੍ਰਿਫ਼ਤਾਰ

ਨਿਊਜ਼ ਪੰਜਾਬ

25 ਮਾਰਚ 2026

ਦਿੱਲੀ ਪੁਲਿਸ ਦੀ ਅਪਰਾਧ ਸ਼ਾਖਾ ਨੇ ਇੱਕ ਵੱਡੀ ਕਾਰਵਾਈ ਕਰਦੇ ਹੋਏ ਅੰਤਰਰਾਸ਼ਟਰੀ ਹਥਿਆਰ ਤਸਕਰੀ ਗਰੋਹ ਦੇ 10 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਗਰੋਹ ਪਾਕਿਸਤਾਨ, ਨੇਪਾਲ ਅਤੇ ਬੰਗਲਾਦੇਸ਼ ਨਾਲ ਜੁੜਿਆ ਹੋਇਆ ਸੀ ਅਤੇ ਦਿੱਲੀ ਦੇ ਵਾਲਡ ਸਿਟੀ ਖੇਤਰ ਤੋਂ ਆਪਣਾ ਨੈੱਟਵਰਕ ਚਲਾ ਰਿਹਾ ਸੀ। ਪੁਲਿਸ ਨੇ ਮੁਲਜ਼ਮਾਂ ਕੋਲੋਂ 21 ਉੱਚ-ਪੱਧਰੀ ਵਿਦੇਸ਼ੀ ਹਥਿਆਰ ਬਰਾਮਦ ਕੀਤੇ ਹਨ, ਜਿਨ੍ਹਾਂ ਵਿੱਚ ਸਬਮਸ਼ੀਨ ਗਨਾਂ ਤੋਂ ਇਲਾਵਾ PX-5.7, PX-3, ਸ਼ੈਡੋ ਸੀ.ਜ਼ੈਡ, ਬੇਰੇਟਾ, ਟੌਰਸ ਅਤੇ ਵਾਲਥਰ ਵਰਗੀਆਂ ਆਧੁਨਿਕ ਪਿਸਤੌਲਾਂ ਸ਼ਾਮਲ ਹਨ। ਪੁਲਿਸ ਅਨੁਸਾਰ PX-5.7 ਵਰਗੀ ਪਿਸਤੌਲ ਆਮ ਤੌਰ ‘ਤੇ ਵਿਸ਼ੇਸ਼ ਬਲਾਂ ਦੁਆਰਾ ਵਰਤੀ ਜਾਂਦੀ ਹੈ, ਜਿਸ ਨਾਲ ਇਸ ਗਰੋਹ ਦੀ ਗੰਭੀਰਤਾ ਅਤੇ ਵੱਡੇ ਨੈੱਟਵਰਕ ਦਾ ਅੰਦਾਜ਼ਾ ਲਗਾਇਆ ਜਾ ਸਕਦਾ ਹੈ।