ਕਰੋਲ ਬਾਗ ‘ਚ ਦਰਦਨਾਕ ਹਾਦਸਾ: ਡਬਲ-ਡੈਕਰ ਬੱਸ ਪਲਟੀ, 2 ਦੀ ਮੌਤ, 23 ਜ਼ਖਮੀ

ਨਿਊਜ਼ ਪੰਜਾਬ

25 ਮਾਰਚ 2026

ਰਾਜਧਾਨੀ ਦਿੱਲੀ ਦੇ ਕਰੋਲ ਬਾਗ ਇਲਾਕੇ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿੱਥੇ ਝੰਡੇਵਾਲਨ ਮੰਦਰ ਨੇੜੇ ਇੱਕ ਡਬਲ-ਡੈਕਰ ਬੱਸ ਬੇਕਾਬੂ ਹੋ ਕੇ ਪਲਟ ਗਈ। ਇਸ ਹਾਦਸੇ ਵਿੱਚ ਦੋ ਯਾਤਰੀਆਂ ਦੀ ਮੌਤ ਹੋ ਗਈ, ਜਦਕਿ 23 ਹੋਰ ਜ਼ਖਮੀ ਹੋ ਗਏ। ਹਾਦਸੇ ਸਮੇਂ ਬੱਸ ਵਿੱਚ ਕਰੀਬ 25 ਯਾਤਰੀ ਸਵਾਰ ਸਨ।

ਘਟਨਾ ਦੀ ਸੂਚਨਾ ਮਿਲਦੇ ਹੀ ਦਿੱਲੀ ਪੁਲਿਸ ਅਤੇ ਫਾਇਰ ਵਿਭਾਗ ਦੀਆਂ ਟੀਮਾਂ ਤੁਰੰਤ ਮੌਕੇ ‘ਤੇ ਪਹੁੰਚ ਗਈਆਂ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ। ਜ਼ਖਮੀਆਂ ਨੂੰ ਤੁਰੰਤ ਵੱਖ-ਵੱਖ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਜਾਰੀ ਹੈ। ਅਧਿਕਾਰੀਆਂ ਦੇ ਮੁਤਾਬਕ ਇਹ ਬੱਸ ਜੈਪੁਰ ਤੋਂ ਦਿੱਲੀ ਆ ਰਹੀ ਸੀ ਅਤੇ ਹਨੂੰਮਾਨ ਮੰਦਰ ਚੌਕ ਨੇੜੇ ਹਾਦਸੇ ਦਾ ਸ਼ਿਕਾਰ ਹੋ ਗਈ।