ਗਗਨਦੀਪ ਰੰਧਾਵਾ ਮਾਮਲੇ ‘ਤੇ ਸਿਆਸਤ ਤਪਦੀ: ਭਾਜਪਾ ਵੱਲੋਂ ਸੀਬੀਆਈ ਜਾਂਚ ਦੀ ਮੰਗ

ਨਿਊਜ਼ ਪੰਜਾਬ

25 ਮਾਰਚ 2026

ਪੰਜਾਬ ਦੇ ਅੰਮ੍ਰਿਤਸਰ ਵਿੱਚ ਵੇਅਰਹਾਊਸ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਦੇ ਸੁਸਾਈਡ ਮਾਮਲੇ ਨੂੰ ਲੈ ਕੇ ਸਿਆਸੀ ਮਾਹੌਲ ਗਰਮਾ ਗਿਆ ਹੈ। ਬੁੱਧਵਾਰ ਨੂੰ ਭਾਰਤੀ ਜਨਤਾ ਪਾਰਟੀ ਦਾ ਇੱਕ ਵਫ਼ਦ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮਿਲਿਆ ਅਤੇ ਮਾਮਲੇ ਦੀ ਸੀਬੀਆਈ ਜਾਂਚ ਲਈ ਕੇਂਦਰ ਸਰਕਾਰ ਨੂੰ ਸਿਫਾਰਸ਼ ਕਰਨ ਦੀ ਮੰਗ ਕੀਤੀ। ਇਹ ਵਫ਼ਦ ਭਾਜਪਾ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਹੇਠ ਗਿਆ, ਜਿਸ ਵਿੱਚ ਅਸ਼ਵਨੀ ਸ਼ਰਮਾ, ਮਨਪ੍ਰੀਤ ਬਾਦਲ ਅਤੇ ਕੇਵਲ ਢਿੱਲੋਂ ਵੀ ਸ਼ਾਮਲ ਸਨ। ਸੁਨੀਲ ਜਾਖੜ ਨੇ ਦਾਅਵਾ ਕੀਤਾ ਕਿ ਇਹ ਮਾਮਲਾ ਸੁਸਾਈਡ ਨਹੀਂ, ਸਗੋਂ ਕਤਲ ਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਤਿੰਨ ਕਾਂਗਰਸੀ ਸੰਸਦ ਮੈਂਬਰਾਂ ਨੇ ਅਜੇ ਤੱਕ ਇਸ ਮਾਮਲੇ ਨੂੰ ਸੀਬੀਆਈ ਨੂੰ ਸੌਂਪਣ ਲਈ ਦਾਖਲ ਕੀਤੀ ਗਈ ਪਟੀਸ਼ਨ ‘ਤੇ ਦਸਤਖਤ ਨਹੀਂ ਕੀਤੇ, ਜਿਸ ਕਾਰਨ ਇਸ ਮਾਮਲੇ ‘ਚ ਸਿਆਸੀ ਤਣਾਅ ਹੋਰ ਵੱਧ ਗਿਆ ਹੈ।