ਨਿਊਜ਼ ਪੰਜਾਬ
25 ਮਾਰਚ 2026
ਪੰਜਾਬ ਵਿੱਚ 26 ਮਾਰਚ ਵੀਰਵਾਰ ਨੂੰ ਸ਼੍ਰੀ ਰਾਮ ਨੌਮੀ ਦੇ ਪਾਵਨ ਮੌਕੇ ‘ਤੇ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਸੂਬੇ ਭਰ ਵਿੱਚ ਸਕੂਲ, ਕਾਲਜ ਅਤੇ ਸਾਰੇ ਸਰਕਾਰੀ ਦਫ਼ਤਰ ਬੰਦ ਰਹਿਣਗੇ, ਜਿਸ ਨਾਲ ਵਿਦਿਆਰਥੀਆਂ ਅਤੇ ਕਰਮਚਾਰੀਆਂ ਨੂੰ ਰਾਹਤ ਮਿਲੇਗੀ। ਇਸ ਦੇ ਨਾਲ ਹੀ ਸਰਕਾਰ ਵੱਲੋਂ 31 ਮਾਰਚ ਨੂੰ ਮਹਾਵੀਰ ਜੈਯੰਤੀ ਮੌਕੇ ਵੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ, ਜਿਸ ਕਾਰਨ ਉਸ ਦਿਨ ਵੀ ਸਿੱਖਿਆ ਸੰਸਥਾਵਾਂ ਅਤੇ ਸਰਕਾਰੀ ਅਦਾਰੇ ਬੰਦ ਰਹਿਣਗੇ।

