ਨਿਊਜ਼ ਪੰਜਾਬ
26 ਮਾਰਚ 2026
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਆਦੇਸ਼ਾਂ ਅਨੁਸਾਰ ਸੱਚਖੰਡ Sri Harmandir Sahib ਵਿਖੇ ਮੁੱਖ ਮੈਨੇਜਰ ਭਗਵੰਤ ਸਿੰਘ ਧੰਗੇੜਾ ਸਮੇਤ ਸਮੂਹ ਸਟਾਫ ਵੱਲੋਂ ਰੋਜ਼ਾਨਾ ਡਿਊਟੀ ਸ਼ੁਰੂ ਕਰਨ ਤੋਂ ਪਹਿਲਾਂ ਮੂਲ ਮੰਤਰ ਅਤੇ ਗੁਰਮੰਤਰ ਦਾ ਸਮੂਹਿਕ ਜਾਪ ਕੀਤਾ ਜਾ ਰਿਹਾ ਹੈ। ਜਾਪ ਉਪਰੰਤ ਅਕਾਲ ਪੁਰਖ ਦੇ ਚਰਨਾਂ ਵਿੱਚ ਅਰਦਾਸ ਕਰਦੇ ਹੋਏ ਸੇਵਾਦਾਰ ਇਮਾਨਦਾਰੀ ਅਤੇ ਨਿਸ਼ਠਾ ਨਾਲ ਸੇਵਾ ਨਿਭਾਉਣ ਲਈ ਅਸੀਸ ਮੰਗਦੇ ਹਨ। ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਦੱਸਿਆ ਕਿ ਇਸ ਮਰਯਾਦਾ ਨੂੰ ਸਮੂਹ ਮੁਲਾਜ਼ਮਾਂ ਵੱਲੋਂ ਪੂਰੀ ਸ਼ਰਧਾ ਨਾਲ ਅਪਣਾਇਆ ਗਿਆ ਹੈ ਅਤੇ ਹੁਣ ਹਰ ਰੋਜ਼ ਸੇਵਾ ਸ਼ੁਰੂ ਕਰਨ ਤੋਂ ਪਹਿਲਾਂ ਪ੍ਰਮਾਤਮਾ ਦਾ ਓਟ-ਆਸਰਾ ਲਿਆ ਜਾਂਦਾ ਹੈ
