ਨਿਊਜ਼ ਪੰਜਾਬ
26 ਮਾਰਚ 2026
ਪੰਜਾਬ ਪੁਲਿਸ ਨੂੰ ਇਕ ਵੱਡੀ ਸਫ਼ਲਤਾ ਮਿਲੀ ਹੈ ਜਿੱਥੇ ਜਲੰਧਰ ਇੰਟੈਲੀਜੈਂਸ ਟੀਮ ਨੇ ਅੰਤਰਰਾਜੀ ਗੈਰ-ਕਾਨੂੰਨੀ ਹਥਿਆਰ ਸਪਲਾਈ ਮਾਡਿਊਲ ਦਾ ਪਰਦਾਫਾਸ਼ ਕਰਦੇ ਹੋਏ ਉੱਤਰ ਪ੍ਰਦੇਸ਼ ਤੋਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੇ ਕਬਜ਼ੇ ਵਿਚੋਂ 10 ਦੇਸੀ ਪਿਸਤੌਲ (7.65 ਐਮਐਮ) ਅਤੇ 20 ਮੈਗਜ਼ੀਨ ਬਰਾਮਦ ਕੀਤੇ ਗਏ ਹਨ। ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਕਿ ਇਹ ਗਿਰੋਹ ਵਿਦੇਸ਼ੀ ਹੈਂਡਲਰਾਂ ਦੇ ਇਸ਼ਾਰਿਆਂ ’ਤੇ ਕੰਮ ਕਰਦਾ ਸੀ ਅਤੇ ਪੰਜਾਬ ਵਿਚ ਅਪਰਾਧਿਕ ਗਰੋਹਾਂ ਨੂੰ ਹਥਿਆਰ ਸਪਲਾਈ ਕਰਦਾ ਸੀ।
ਇਸ ਮਾਮਲੇ ਦੀ ਕੜੀ ਪਹਿਲਾਂ ਗ੍ਰਿਫ਼ਤਾਰ ਕੀਤੇ ਗਏ ਬੀ.ਕੇ.ਆਈ. ਮੈਂਬਰਾਂ ਨਾਲ ਵੀ ਜੁੜਦੀ ਹੈ, ਜਿਨ੍ਹਾਂ ‘ਤੇ ਗ੍ਰਨੇਡ ਅਤੇ ਆਈ.ਈ.ਡੀ. ਹਮਲਿਆਂ ਸਮੇਤ ਕਈ ਗੰਭੀਰ ਦੋਸ਼ ਲੱਗੇ ਹੋਏ ਹਨ। ਪੁਲਿਸ ਵੱਲੋਂ ਮਾਮਲੇ ਦੀ ਹੋਰ ਗਹਿਰਾਈ ਨਾਲ ਜਾਂਚ ਜਾਰੀ ਹੈ।
