ਨਿਊਜ਼ ਪੰਜਾਬ
27 ਮਾਰਚ 2026
ਖਡੂਰ ਸਾਹਿਬ ਤੋਂ ਸੰਸਦ ਮੈਂਬਰ Amritpal Singh ਦੀਆਂ ਮੁਸ਼ਕਿਲਾਂ ਵਿੱਚ ਵੱਡਾ ਵਾਧਾ ਹੋ ਗਿਆ ਹੈ, ਕਿਉਂਕਿ Punjab and Haryana High Court ਨੇ ਉਨ੍ਹਾਂ ਵੱਲੋਂ ਸੰਸਦ ਦੇ ਬਜਟ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਦਾਇਰ ਕੀਤੀ ਪੈਰੋਲ ਅਰਜ਼ੀ ਨੂੰ ਖਾਰਜ ਕਰ ਦਿੱਤਾ ਹੈ। ਅਦਾਲਤ ਨੇ ਦੋਵਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਪੰਜਾਬ ਸਰਕਾਰ ਦੇ ਫੈਸਲੇ ਨੂੰ ਬਰਕਰਾਰ ਰੱਖਿਆ, ਜਿਸ ਤਹਿਤ ਪਹਿਲਾਂ ਹੀ ਉਨ੍ਹਾਂ ਦੀ ਅਸਥਾਈ ਰਿਹਾਈ ਦੀ ਮੰਗ ਨੂੰ ਨਾਮਨਜ਼ੂਰ ਕੀਤਾ ਗਿਆ ਸੀ।
ਅੰਮ੍ਰਿਤਪਾਲ ਸਿੰਘ ਦੇ ਵਕੀਲਾਂ ਨੇ ਦਲੀਲ ਦਿੱਤੀ ਸੀ ਕਿ ਇੱਕ ਚੁਣੇ ਹੋਏ ਨੁਮਾਇੰਦੇ ਵਜੋਂ ਆਪਣੇ ਹਲਕੇ ਦੀਆਂ ਸਮੱਸਿਆਵਾਂ ਸੰਸਦ ਵਿੱਚ ਉਠਾਉਣਾ ਉਨ੍ਹਾਂ ਦਾ ਸੰਵਿਧਾਨਕ ਅਧਿਕਾਰ ਹੈ ਅਤੇ ਉਨ੍ਹਾਂ ਨੂੰ 9 ਮਾਰਚ ਤੋਂ 2 ਅਪ੍ਰੈਲ 2026 ਤੱਕ ਚੱਲਣ ਵਾਲੇ ਬਜਟ ਸੈਸ਼ਨ ਵਿੱਚ ਹਿੱਸਾ ਲੈਣ ਦੀ ਆਗਿਆ ਦਿੱਤੀ ਜਾਵੇ। ਹਾਲਾਂਕਿ ਅਦਾਲਤ ਨੇ ਇਹ ਮੰਗ ਸਵੀਕਾਰ ਨਾ ਕਰਦੇ ਹੋਏ ਪੈਰੋਲ ਦੇਣ ਤੋਂ ਇਨਕਾਰ ਕਰ ਦਿੱਤਾ। ਇਸ ਫੈਸਲੇ ਨਾਲ ਹੁਣ ਇਹ ਸਪੱਸ਼ਟ ਹੋ ਗਿਆ ਹੈ ਕਿ ਅੰਮ੍ਰਿਤਪਾਲ ਸਿੰਘ, ਜੋ ਇਸ ਵੇਲੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ, ਬਜਟ ਸੈਸ਼ਨ ਦੌਰਾਨ ਸੰਸਦ ਦੀ ਕਾਰਵਾਈ ਵਿੱਚ ਹਿੱਸਾ ਨਹੀਂ ਲੈ ਸਕਣਗੇ।
