ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਅੱਜ ਫਤਿਹਗੜ੍ਹ ਸਾਹਿਬ ਦੌਰੇ ’ਤੇ, 109 ਨਵੇਂ ਕਲੀਨਿਕਾਂ ਦਾ ਉਦਘਾਟਨ 

ਨਿਊਜ਼ ਪੰਜਾਬ

28 ਮਾਰਚ 2026

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ Arvind Kejriwal ਅਤੇ ਪੰਜਾਬ ਦੇ ਮੁੱਖ ਮੰਤਰੀ Bhagwant Mann ਅੱਜ ਸ੍ਰੀ ਫਤਿਹਗੜ੍ਹ ਸਾਹਿਬ ਦਾ ਮਹੱਤਵਪੂਰਨ ਦੌਰਾ ਕਰਨ ਜਾ ਰਹੇ ਹਨ। ਇਸ ਦੌਰਾਨ ਸਰਹਿੰਦ ਵਿਖੇ 109 ਨਵੇਂ ਆਮ ਆਦਮੀ ਕਲੀਨਿਕ ਪੰਜਾਬ ਦੇ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ। ਮਾਨ ਸਰਕਾਰ ਵੱਲੋਂ ਸੂਬੇ ਵਿੱਚ ਕੁੱਲ 990 ਆਮ ਆਦਮੀ ਕਲੀਨਿਕ ਸਥਾਪਤ ਕੀਤੇ ਜਾ ਚੁੱਕੇ ਹਨ, ਜਿੱਥੇ ਹੁਣ 107 ਕਿਸਮਾਂ ਦੀਆਂ ਦਵਾਈਆਂ ਅਤੇ 47 ਕਿਸਮਾਂ ਦੇ ਟੈਸਟ ਮੁਫ਼ਤ ਉਪਲਬਧ ਹੋਣਗੇ। ਇਸ ਤੋਂ ਇਲਾਵਾ ਨੇਤਾਵਾਂ ਵੱਲੋਂ ਡਿਸਟ੍ਰੀਬਿਊਟਰ ਦੀ ਕੰਕਰੀਟ ਲਾਈਨਿੰਗ ਦਾ ਉਦਘਾਟਨ ਵੀ ਕੀਤਾ ਜਾਵੇਗਾ। ਦੌਰੇ ਦੇ ਅੰਤ ਵਿੱਚ ਉਹ ਇੱਕ ਜਨਤਕ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਲੋਕਾਂ ਨਾਲ ਸਿੱਧੀ ਗੱਲਬਾਤ ਵੀ ਕਰਨਗੇ।