ਨਿਊਜ਼ ਪੰਜਾਬ
28 ਮਾਰਚ 2026
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਸਾਲ 2026-27 ਲਈ 1487.41 ਕਰੋੜ ਰੁਪਏ ਦਾ ਬਜਟ ਜੈਕਾਰਿਆਂ ਦੀ ਗੂੰਜ ਵਿਚ ਪਾਸ ਕਰ ਦਿੱਤਾ ਗਿਆ। ਜਨਰਲ ਸਕੱਤਰ Sher Singh Mandwala ਨੇ ਇਹ ਬਜਟ ਪੇਸ਼ ਕੀਤਾ। ਇਸ ਵਾਰ ਦੇ ਬਜਟ ਵਿੱਚ ਪਿਛਲੇ ਸਾਲ ਨਾਲੋਂ 100.94 ਕਰੋੜ ਰੁਪਏ ਦਾ ਵਾਧਾ ਦਰਜ ਕੀਤਾ ਗਿਆ ਹੈ, ਜੋ ਕਿ ਲਗਭਗ 7.28 ਫੀਸਦੀ ਵਾਧੇ ਨੂੰ ਦਰਸਾਉਂਦਾ ਹੈ। ਕਮੇਟੀ ਵੱਲੋਂ ਧਾਰਮਿਕ ਪ੍ਰਚਾਰ, ਸਿੱਖਿਆ ਅਤੇ ਸੰਗਤਾਂ ਦੀਆਂ ਸਹੂਲਤਾਂ ‘ਤੇ ਖ਼ਾਸ ਧਿਆਨ ਦਿੱਤਾ ਗਿਆ ਹੈ।
