ਨਿਊਜ਼ ਪੰਜਾਬ
28,ਮਾਰਚ 2026
Indira Gandhi International Airport ‘ਤੇ ਸ਼ਨੀਵਾਰ ਸਵੇਰੇ IndiGo ਦੀ ਵਿਸ਼ਾਖਾਪਟਨਮ ਤੋਂ ਆ ਰਹੀ ਉਡਾਣ 6E 579 ਦੀ ਐਮਰਜੈਂਸੀ ਲੈਂਡਿੰਗ ਕਰਵਾਈ ਗਈ। ਜਹਾਜ਼ ਦੇ ਇੱਕ ਇੰਜਣ ਵਿੱਚ ਤਕਨੀਕੀ ਖਰਾਬੀ ਆਉਣ ਕਾਰਨ ਪਾਇਲਟ ਵੱਲੋਂ ਐਮਰਜੈਂਸੀ ਦਾ ਐਲਾਨ ਕੀਤਾ ਗਿਆ। ਇਸ ਦੌਰਾਨ ਰਨਵੇ 28 ਨੂੰ ਤੁਰੰਤ ਖਾਲੀ ਕਰਵਾਇਆ ਗਿਆ ਅਤੇ ਫਾਇਰ ਬ੍ਰਿਗੇਡ, ਐਂਬੂਲੈਂਸਾਂ ਅਤੇ ਮੈਡੀਕਲ ਟੀਮਾਂ ਨੂੰ ਸਟੈਂਡਬਾਏ ‘ਤੇ ਰੱਖਿਆ ਗਿਆ। ਕੁਝ ਮਿੰਟਾਂ ਬਾਅਦ ਜਹਾਜ਼ ਨੇ ਯੋਜਨਾ ਮੁਤਾਬਕ ਸੁਰੱਖਿਅਤ ਲੈਂਡਿੰਗ ਕੀਤੀ। ਉਡਾਣ ਵਿੱਚ ਲਗਭਗ 160 ਯਾਤਰੀ ਸਵਾਰ ਸਨ ਅਤੇ ਖੁਸ਼ਕਿਸਮਤੀ ਨਾਲ ਸਾਰੇ ਯਾਤਰੀ ਅਤੇ ਚਾਲਕ ਦਲ ਦੇ ਮੈਂਬਰ ਬਿਲਕੁਲ ਸੁਰੱਖਿਅਤ ਰਹੇ। ਅਧਿਕਾਰੀਆਂ ਮੁਤਾਬਕ ਸਮੇਂ ਸਿਰ ਕੀਤੀਆਂ ਤਿਆਰੀਆਂ ਅਤੇ ਸੁਰੱਖਿਆ ਉਪਾਵਾਂ ਨਾਲ ਵੱਡੇ ਹਾਦਸੇ ਨੂੰ ਟਾਲਿਆ ਗਿਆ।
