ਜਬਰ ਜਨਾਹ ਮਾਮਲਾ: ਹਰਮੀਤ ਸਿੰਘ ਪਠਾਨਮਾਜਰਾ ਦੀ ਅੱਜ ਅਦਾਲਤ ਵਿੱਚ ਪੇਸ਼ੀ

ਨਿਊਜ਼ ਪੰਜਾਬ

29 ਮਾਰਚ 2026

ਜਬਰ ਜਨਾਹ ਮਾਮਲੇ ਵਿੱਚ ਗ੍ਰਿਫ਼ਤਾਰ ਹਰਮੀਤ ਸਿੰਘ ਪਠਾਨਮਾਜਰਾ ਨੂੰ ਅੱਜ ਪਟਿਆਲਾ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। Aam Aadmi Party ਦੇ ਇਸ ਵਿਧਾਇਕ ਦਾ ਪੁਲਿਸ ਰਿਮਾਂਡ ਅੱਜ ਖਤਮ ਹੋ ਰਿਹਾ ਹੈ। ਜਾਣਕਾਰੀ ਅਨੁਸਾਰ ਪਠਾਨਮਾਜਰਾ ਸਤੰਬਰ 2025 ਤੋਂ ਫਰਾਰ ਚੱਲ ਰਹੇ ਸਨ ਅਤੇ ਪੁਲਿਸ ਨੇ ਉਨ੍ਹਾਂ ਨੂੰ 25 ਮਾਰਚ ਨੂੰ ਗਵਾਲੀਅਰ ਤੋਂ ਗ੍ਰਿਫ਼ਤਾਰ ਕੀਤਾ ਸੀ। ਉਹ ਪਟਿਆਲਾ ਦੇ ਸਨੌਰ ਹਲਕੇ ਤੋਂ ਵਿਧਾਇਕ ਹਨ ਅਤੇ ਹੁਣ ਅਦਾਲਤ ਵਿੱਚ ਅਗਲੀ ਕਾਰਵਾਈ ਹੋਵੇਗੀ।