ਚੰਡੀਗੜ੍ਹ ਵਿੱਚ ਹੀ ਹੋਵੇਗਾ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ, 13 ਅਪ੍ਰੈਲ ਨੂੰ ਬੈਠਕ

ਨਿਊਜ਼ ਪੰਜਾਬ

29 ਮਾਰਚ 2026

ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਹੁਣ ਚੰਡੀਗੜ੍ਹ ਵਿੱਚ ਹੀ ਕਰਵਾਇਆ ਜਾਵੇਗਾ, ਜਦਕਿ ਪਹਿਲਾਂ ਇਸ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਨ ਦੀ ਚਰਚਾ ਚੱਲ ਰਹੀ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ 13 ਅਪ੍ਰੈਲ ਲਈ ਇਹ ਵਿਸ਼ੇਸ਼ ਇਜਲਾਸ ਬੁਲਾਇਆ ਹੈ। ਇਸ ਬੈਠਕ ਦੌਰਾਨ ਬੇਅਦਬੀ ਨਾਲ ਸੰਬੰਧਿਤ ਕਾਨੂੰਨ ਵਿੱਚ ਸੋਧ ਕਰਨ ਦੀ ਸੰਭਾਵਨਾ ਜਤਾਈ ਜਾ ਰਹੀ ਹੈ, ਜਿਸ ਕਾਰਨ ਇਸ ਇਜਲਾਸ ਨੂੰ ਕਾਫੀ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।