ਪੰਜਾਬ ਕੈਬਨਿਟ ਦੀ ਅੱਜ ਹੋਵੇਗੀ ਅਹਿਮ ਮੀਟਿੰਗ

ਨਿਊਜ਼ ਪੰਜਾਬ

29 ਮਾਰਚ 2026

ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਅੱਜ ਸ਼ਾਮ 5 ਵਜੇ ਮੁੱਖ ਮੰਤਰੀ ਨਿਵਾਸ ਵਿਖੇ ਹੋਣ ਜਾ ਰਹੀ ਹੈ, ਜਿਸ ਵਿੱਚ ਕਈ ਅਹਿਮ ਮਸਲਿਆਂ ‘ਤੇ ਵਿਚਾਰ ਕੀਤਾ ਜਾਵੇਗਾ। ਮੀਟਿੰਗ ਦੌਰਾਨ ਬੇਅਦਬੀ ਬਿੱਲ ਸਮੇਤ ਹੋਰ ਮਹੱਤਵਪੂਰਨ ਫੈਸਲਿਆਂ ‘ਤੇ ਮੋਹਰ ਲੱਗਣ ਦੀ ਸੰਭਾਵਨਾ ਹੈ। ਇਸਦੇ ਨਾਲ ਹੀ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਨੂੰ ਮਨਜ਼ੂਰੀ ਦੇਣ ਬਾਰੇ ਵੀ ਚਰਚਾ ਕੀਤੀ ਜਾ ਸਕਦੀ ਹੈ, ਜਿਸ ਨਾਲ ਸੂਬੇ ਦੀ ਰਾਜਨੀਤੀ ਵਿੱਚ ਅਗਲੇ ਕਦਮ ਤੈਅ ਹੋਣਗੇ।