ਨਿਊਜ਼ ਪੰਜਾਬ
30 ਮਾਰਚ 2026
ਪੰਜਾਬ ਕੈਬਨਿਟ ਦੀ ਅਹਿਮ ਬੈਠਕ ਵਿੱਚ ਮਹਿਲਾਵਾਂ ਲਈ ਵੱਡਾ ਫੈਸਲਾ ਲੈਂਦੇ ਹੋਏ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਯੋਜਨਾ ਤਹਿਤ 18 ਸਾਲ ਤੋਂ ਉੱਪਰ ਦੀਆਂ ਜਨਰਲ ਵਰਗ ਦੀਆਂ ਮਹਿਲਾਵਾਂ ਨੂੰ ਹਰ ਮਹੀਨੇ 1000 ਰੁਪਏ ਅਤੇ ਐੱਸਸੀ ਵਰਗ ਦੀਆਂ ਮਹਿਲਾਵਾਂ ਨੂੰ 1500 ਰੁਪਏ ਦੀ ਵਿੱਤੀ ਸਹਾਇਤਾ ਮਿਲੇਗੀ।
ਸਰਕਾਰ ਵੱਲੋਂ ਦੱਸਿਆ ਗਿਆ ਹੈ ਕਿ ਅਪ੍ਰੈਲ ਤੋਂ ਇਹ ਰਕਮ ਸਿੱਧੀ ਬੈਂਕ ਖਾਤਿਆਂ ਵਿੱਚ ਜਮ੍ਹਾ ਹੋਵੇਗੀ ਅਤੇ 13 ਅਪ੍ਰੈਲ ਤੋਂ ਰਜਿਸਟ੍ਰੇਸ਼ਨ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ। Bhagwant Mann ਨੇ ਕਿਹਾ ਕਿ ਇਸ 9300 ਕਰੋੜ ਰੁਪਏ ਦੇ ਸਾਲਾਨਾ ਬਜਟ ਵਾਲੀ ਯੋਜਨਾ ਨਾਲ ਸੂਬੇ ਦੀ ਲਗਭਗ 97 ਫੀਸਦੀ ਮਹਿਲਾਵਾਂ ਨੂੰ ਲਾਭ ਮਿਲੇਗਾ।
