ਪੰਜਾਬ ਦੀ ਸਿੱਖਿਆ ’ਚ ਵੱਡੇ ਬਦਲਾਅ, 4 ਸਾਲਾਂ ਦਾ ਰਿਪੋਰਟ ਕਾਰਡ ਪੇਸ਼

ਨਿਊਜ਼ ਪੰਜਾਬ

30 ਮਾਰਚ 2026

ਅੱਜ ਭਗਵੰਤ ਮਾਨ ਵੱਲੋਂ ਕੀਤੀ ਗਈ ਮਹੱਤਵਪੂਰਨ ਪ੍ਰੈਸ ਕਾਨਫ਼ਰੰਸ ਦੌਰਾਨ ਸਿੱਖਿਆ ਵਿਭਾਗ ਦੇ ਪਿਛਲੇ ਚਾਰ ਸਾਲਾਂ ਦੇ ਕੰਮਕਾਜ ਦਾ ਰਿਪੋਰਟ ਕਾਰਡ ਪੇਸ਼ ਕੀਤਾ ਗਿਆ। ਇਸ ਮੌਕੇ ਹਰਜੋਤ ਸਿੰਘ ਬੈਂਸ ਵੀ ਮੌਜੂਦ ਸਨ। ਮੁੱਖ ਮੰਤਰੀ ਨੇ ਦੱਸਿਆ ਕਿ ਸਿੱਖਿਆ ਦਾ ਪੱਧਰ ਹਰ ਵਰਗ ਲਈ ਇਕਸਾਰ ਹੋਣਾ ਚਾਹੀਦਾ ਹੈ ਅਤੇ ਇਸ ਲਈ ਸਰਕਾਰ ਵੱਲੋਂ ਵੱਡੇ ਪੱਧਰ ’ਤੇ ਸੁਧਾਰ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸਿੱਖਿਆ ਲਈ 19,273 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ, ਜੋ ਪਿਛਲੇ ਸਾਲ ਨਾਲੋਂ ਵੱਧ ਹੈ।

ਪੰਜਾਬ ਵਿੱਚ ਦਿੱਲੀ ਮਾਡਲ ਨੂੰ ਲਾਗੂ ਕਰਦੇ ਹੋਏ ਸਕੂਲਾਂ ਵਿੱਚ ਬੱਸ ਸਹੂਲਤ, ਹਾਈ ਸਪੀਡ ਇੰਟਰਨੈਟ, ਅਧਿਆਪਕ-ਮਾਪੇ ਮਿਲਣੀਆਂ ਅਤੇ ਸੁਰੱਖਿਆ ਪ੍ਰਬੰਧ ਵਧਾਏ ਗਏ ਹਨ। ਨਾਲ ਹੀ ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਨੇ ਸਿੱਖਿਆ ਦੇ ਖੇਤਰ ਵਿੱਚ ਅੱਗੇ ਵੱਧ ਕੇ ਹੋਰ ਸੂਬਿਆਂ ਨੂੰ ਪਿੱਛੇ ਛੱਡਿਆ ਹੈ ਅਤੇ ਪਿਛਲੇ ਚਾਰ ਸਾਲਾਂ ਦੌਰਾਨ ਪੇਪਰ ਲੀਕ ਦੇ ਮਾਮਲੇ ਵੀ ਲਗਭਗ ਨਾ ਕੇ ਬਰਾਬਰ ਰਹੇ ਹਨ।