ਪੰਜਾਬ ਵਿੱਚ ਕਾਨੂੰਨ-ਵਿਵਸਥਾ ਮਜ਼ਬੂਤ ਕਰਨ ਵੱਲ ਵੱਡਾ ਕਦਮ: 508 ਐਮਰਜੈਂਸੀ ਰਿਸਪਾਂਸ ਵਾਹਨਾਂ ਨੂੰ ਹਰੀ ਝੰਡੀ

ਨਿਊਜ਼ ਪੰਜਾਬ

31 ਮਾਰਚ 2026

Bhagwant Mann ਅੱਜ ਸੰਗਰੂਰ ਜ਼ਿਲ੍ਹੇ ਦੇ ਲਾਡਾ ਕੋਠੀ ਤੋਂ 508 ਐਮਰਜੈਂਸੀ ਰਿਸਪਾਂਸ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨਗੇ। ਮਾਨ ਸਰਕਾਰ ਵੱਲੋਂ ਡਾਇਲ 112 ਪ੍ਰੋਜੈਕਟ ਤਹਿਤ ਇਹ ਵੱਡਾ ਕਦਮ ਪੰਜਾਬ ਵਿੱਚ ਕਾਨੂੰਨ-ਵਿਵਸਥਾ ਨੂੰ ਹੋਰ ਮਜ਼ਬੂਤ ਕਰਨ ਲਈ ਚੁੱਕਿਆ ਗਿਆ ਹੈ। ਇਹ ਸਾਰੇ ਵਾਹਨ ਸੂਬੇ ਦੇ 28 ਪੁਲਿਸ ਜ਼ਿਲ੍ਹਿਆਂ ਵਿੱਚ ਤਾਇਨਾਤ ਕੀਤੇ ਜਾਣਗੇ, ਜਿਸ ਨਾਲ ਐਮਰਜੈਂਸੀ ਸਥਿਤੀ ਵਿੱਚ 112 ਡਾਇਲ ਕਰਨ ‘ਤੇ ਤੁਰੰਤ ਮਦਦ ਮਿਲੇਗੀ। ਆਧੁਨਿਕ ਤਕਨਾਲੋਜੀ ਨਾਲ ਲੈਸ ਇਹ ਵਾਹਨ ਮੋਬਾਈਲ ਡਾਟਾ ਟਰਮੀਨਲ, ਸਮਾਰਟਫੋਨ, ਡੈਸ਼ ਕੈਮਰੇ, ਵਾਇਰਲੈੱਸ ਸਿਸਟਮ ਅਤੇ ਜੀਪੀਐਸ ਟਰੈਕਰ ਨਾਲ ਸਜਾਏ ਗਏ ਹਨ। ਵਾਹਨਾਂ ਨੂੰ ਰਵਾਨਾ ਕਰਨ ਤੋਂ ਬਾਅਦ ਮੁੱਖ ਮੰਤਰੀ ਸੂਬਾ ਵਾਸੀਆਂ ਨੂੰ ਸੰਬੋਧਨ ਵੀ ਕਰਨਗੇ।