ਨਿਊਜ਼ ਪੰਜਾਬ
31 ਮਾਰਚ 2026
ਲੁਧਿਆਣਾ ਦੇ ਖੰਨਾ ਖੇਤਰ ਵਿੱਚ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ ਪੰਜਾਬੀ ਗਾਇਕ Sidhu Moosewala ਦੇ ਸਾਬਕਾ ਮੈਨੇਜਰ ਸ਼ਗਨਪ੍ਰੀਤ ਸਿੰਘ ਦੇ ਪਿਤਾ ਸੌਦਾਗਰ ਸਿੰਘ ਸਰਾਓ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹ ਗ੍ਰਿਫ਼ਤਾਰੀ ਪਾਇਲ ਇਲਾਕੇ ਵਿੱਚ ਇੱਕ ਕਮਿਸ਼ਨ ਏਜੰਟ ਤੋਂ 1 ਕਰੋੜ ਰੁਪਏ ਦੀ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕੀਤੀ ਗਈ। ਦੋਸ਼ ਹੈ ਕਿ ਫਿਰੌਤੀ ਦੀ ਮੰਗ ਕਰਨ ਵਾਲੇ ਵਿਅਕਤੀ ਨੇ ਆਪਣੇ ਆਪ ਨੂੰ ਇੱਕ ਗੈਂਗਸਟਰ ਵਜੋਂ ਪੇਸ਼ ਕਰਦੇ ਹੋਏ ਧਮਕੀਆਂ ਦਿੱਤੀਆਂ। ਸ਼ਿਕਾਇਤ ਮਿਲਣ ਤੋਂ ਬਾਅਦ ਖੰਨਾ ਪੁਲਿਸ ਨੇ ਤੁਰੰਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕੀਤੀ। ਜਾਂਚ ਦੌਰਾਨ ਤਕਨੀਕੀ ਅਤੇ ਹੋਰ ਸਬੂਤਾਂ ਦੇ ਆਧਾਰ ‘ਤੇ ਇਹ ਸਾਹਮਣੇ ਆਇਆ ਕਿ ਇਸ ਸਾਜ਼ਿਸ਼ ਵਿੱਚ ਆਸਟ੍ਰੇਲੀਆ ਵਿੱਚ ਰਹਿੰਦੇ ਸ਼ਗਨਪ੍ਰੀਤ ਸਿੰਘ ਅਤੇ ਉਸਦੇ ਪਿਤਾ ਸੌਦਾਗਰ ਸਿੰਘ ਦੀ ਸ਼ਮੂਲੀਅਤ ਸੀ, ਜਿਸ ਤੋਂ ਬਾਅਦ ਪੁਲਿਸ ਨੇ ਸੌਦਾਗਰ ਸਿੰਘ ਨੂੰ ਕਾਬੂ ਕਰ ਲਿਆ।
