ਆੜਤੀਆਂ ਦਾ ਗੁੱਸਾ ਵਧਿਆ, ਮੰਗਾਂ ਨਾ ਮੰਨਣ ‘ਤੇ ਕਣਕ ਖਰੀਦ ਦੌਰਾਨ ਹੜਤਾਲ ਦਾ ਐਲਾਨ

ਨਿਊਜ਼ ਪੰਜਾਬ

31 ਮਾਰਚ 2026

ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਆੜਤੀਆਂ ਦੀਆਂ ਮੰਗਾਂ ਲਗਾਤਾਰ ਨਜ਼ਰਅੰਦਾਜ਼ ਕੀਤੀਆਂ ਜਾਣ ਕਾਰਨ ਆੜਤੀਆ ਵਰਗ ਵਿੱਚ ਭਾਰੀ ਨਾਰਾਜ਼ਗੀ ਪਾਈ ਜਾ ਰਹੀ ਹੈ। ਸਥਾਨਕ ਕਸਬੇ ਵਿੱਚ ਫੈਡਰੇਸ਼ਨ ਆਫ਼ ਆੜਤੀਆ ਐਸੋਸੀਏਸ਼ਨ ਦੇ ਵਿੰਗ ਵੱਲੋਂ ਹੋਈ ਮੀਟਿੰਗ ਦੌਰਾਨ ਆੜਤੀਆਂ ਨੇ ਦੱਸਿਆ ਕਿ ਸਰਕਾਰ ਵੱਲੋਂ ਕਈ ਵਾਰ ਆੜਤ ਵਧਾਉਣ ਦੇ ਭਰੋਸੇ ਦਿੱਤੇ ਗਏ ਪਰ ਹਕੀਕਤ ਵਿੱਚ ਕੋਈ ਫੈਸਲਾ ਨਹੀਂ ਲਿਆ ਗਿਆ।

ਇਸ ਮਾਮਲੇ ਵਿੱਚ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨਾਲ ਵੀ ਮੀਟਿੰਗ ਹੋਈ ਸੀ, ਜਿੱਥੇ ਉਨ੍ਹਾਂ ਨੇ ਭਰੋਸਾ ਦਿੱਤਾ ਸੀ ਕਿ ਜੇਕਰ ਕੇਂਦਰ ਸਰਕਾਰ ਮੰਗਾਂ ਨਾ ਮੰਨੇ ਤਾਂ ਸੂਬਾ ਸਰਕਾਰ ਆਪਣੇ ਪੱਧਰ ‘ਤੇ ਹੱਲ ਕਰੇਗੀ। ਹਾਲਾਂਕਿ ਲੰਬੇ ਸਮੇਂ ਬਾਅਦ ਵੀ ਕੋਈ ਢੁਕਵਾਂ ਨਤੀਜਾ ਸਾਹਮਣੇ ਨਾ ਆਉਣ ਕਾਰਨ ਆੜਤੀਆਂ ਨੇ 1 ਅਪ੍ਰੈਲ ਤੋਂ ਸ਼ੁਰੂ ਹੋ ਰਹੀ ਕਣਕ ਦੀ ਖਰੀਦ ਦੌਰਾਨ ਮੁਕੰਮਲ ਹੜਤਾਲ ‘ਤੇ ਜਾਣ ਦਾ ਐਲਾਨ ਕਰ ਦਿੱਤਾ ਹੈ।