ਰਾਜ ਸਭਾ ਵਿੱਚ ਵੱਡਾ ਬਦਲਾਅ: ਰਾਘਵ ਚੱਢਾ ਦੀ ਥਾਂ ਅਸ਼ੋਕ ਮਿੱਤਲ ਬਣੇ ਡਿਪਟੀ ਲੀਡਰ

ਨਿਊਜ਼ ਪੰਜਾਬ

2 ਅਪ੍ਰੈਲ 2026

ਆਮ ਆਦਮੀ ਪਾਰਟੀ ਨੇ ਰਾਜ ਸਭਾ ਵਿੱਚ ਆਪਣੀ ਲੀਡਰਸ਼ਿਪ ਵਿੱਚ ਮਹੱਤਵਪੂਰਨ ਤਬਦੀਲੀ ਕਰਦਿਆਂ ਰਾਘਵ ਚੱਢਾ ਨੂੰ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾ ਦਿੱਤਾ ਹੈ ਅਤੇ ਉਨ੍ਹਾਂ ਦੀ ਥਾਂ ਅਸ਼ੋਕ ਮਿੱਤਲ ਨੂੰ ਨਵਾਂ ਡਿਪਟੀ ਲੀਡਰ ਨਿਯੁਕਤ ਕੀਤਾ ਗਿਆ ਹੈ। ਇਸ ਸੰਬੰਧੀ ਪਾਰਟੀ ਵੱਲੋਂ ਰਾਜ ਸਭਾ ਸਕੱਤਰੇਤ ਨੂੰ ਅਧਿਕਾਰਕ ਪੱਤਰ ਵੀ ਭੇਜ ਦਿੱਤਾ ਗਿਆ ਹੈ। ਰਾਘਵ ਚੱਢਾ 2022 ਵਿੱਚ ਪੰਜਾਬ ਤੋਂ ਰਾਜ ਸਭਾ ਮੈਂਬਰ ਬਣੇ ਸਨ ਅਤੇ ਉਨ੍ਹਾਂ ਦਾ ਕਾਰਜਕਾਲ 2028 ਤੱਕ ਹੈ। ਹਾਲੀਆ ਸਮੇਂ ਵਿੱਚ ਉਹ ਗਿਗ ਵਰਕਰਾਂ ਦੇ ਹੱਕਾਂ ਅਤੇ ਸਕੂਲ ਫੀਸਾਂ ਵਰਗੇ ਅਹਿਮ ਮੁੱਦਿਆਂ ਨੂੰ ਉਠਾਉਣ ਕਰਕੇ ਵੀ ਚਰਚਾ ਵਿੱਚ ਰਹੇ ਹਨ।