ਨਿਊਜ਼ ਪੰਜਾਬ
3 ਅਪ੍ਰੈਲ 2026
ਅਮਰੀਕਾ ਦੇ Indiana ਸੂਬੇ ਵਿੱਚ ਗਵਰਨਰ Mike Braun ਵੱਲੋਂ ਲਾਗੂ ਕੀਤੇ ਨਵੇਂ ਕਾਨੂੰਨ ਤੋਂ ਬਾਅਦ 1790 ਗੈਰ-ਕਾਨੂੰਨੀ ਤੌਰ ‘ਤੇ ਰਹਿ ਰਹੇ ਡਰਾਈਵਰਾਂ ਦੇ ਲਾਇਸੈਂਸ ਤੁਰੰਤ ਰੱਦ ਕਰ ਦਿੱਤੇ ਗਏ ਹਨ, ਜਿਨ੍ਹਾਂ ਵਿੱਚ ਵੱਡੀ ਗਿਣਤੀ ਪੰਜਾਬੀ ਮੂਲ ਦੇ ਲੋਕਾਂ ਦੀ ਦੱਸੀ ਜਾ ਰਹੀ ਹੈ। ਇਸ ਫੈਸਲੇ ਨਾਲ ਨਾ ਸਿਰਫ਼ ਸੈਂਕੜਿਆਂ ਪਰਿਵਾਰਾਂ ਦੀ ਰੋਜ਼ੀ-ਰੋਟੀ ਪ੍ਰਭਾਵਿਤ ਹੋਈ ਹੈ, ਸਗੋਂ ਟਰੱਕਿੰਗ ਇੰਡਸਟਰੀ ਅਤੇ ਸਪਲਾਈ ਚੇਨ ‘ਤੇ ਵੀ ਅਸਰ ਪੈਣ ਦੀ ਸੰਭਾਵਨਾ ਹੈ। ਹਾਲਾਂਕਿ ਅਟਾਰਨੀ ਜਨਰਲ Todd Rokita ਨੇ ਕਿਹਾ ਕਿ ਇਹ ਕਾਰਵਾਈ ਕਿਸੇ ਖ਼ਾਸ ਭਾਈਚਾਰੇ ਵਿਰੁੱਧ ਨਹੀਂ, ਸਗੋਂ ਸੜਕ ਸੁਰੱਖਿਆ ਅਤੇ ਕਾਨੂੰਨੀ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਲਈ ਕੀਤੀ ਗਈ ਹੈ, ਪਰ ਇਸਦੇ ਬਾਵਜੂਦ ਪੰਜਾਬੀ ਭਾਈਚਾਰੇ ਵਿੱਚ ਚਿੰਤਾ ਅਤੇ ਨਾਰਾਜ਼ਗੀ ਦਾ ਮਾਹੌਲ ਬਣਿਆ ਹੋਇਆ ਹੈ।
