ਨਿਊਜ਼ ਪੰਜਾਬ
3 ਅਪ੍ਰੈਲ 2026
ਪਾਣੀਪਤ ਨੇੜੇ ਵਾਪਰੇ ਦਰਦਨਾਕ ਸੜਕ ਹਾਦਸੇ ਵਿੱਚ ਜਾਨ ਗੁਆ ਬੈਠੇ ਬਠਿੰਡਾ ਦਿਹਾਤੀ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਤਲਵੰਡੀ ਸਾਬੋ ਹਲਕੇ ਦੇ ਇੰਚਾਰਜ ਖੁਸ਼ਬਾਜ ਸਿੰਘ ਜਟਾਣਾ ਦਾ ਅੱਜ ਬਠਿੰਡਾ ਦੀ ਅਨਾਜ ਮੰਡੀ ਸਥਿਤ ਸ਼ਮਸਾਨਘਾਟ ਵਿੱਚ ਅੰਤਿਮ ਸਸਕਾਰ ਕਰ ਦਿੱਤਾ ਗਿਆ। ਉਨ੍ਹਾਂ ਦੇ ਸਪੁੱਤਰ ਵੱਲੋਂ ਚਿਖਾ ਨੂੰ ਅਗਨੀ ਦਿੱਤੀ ਗਈ। ਇਸ ਮੌਕੇ Amrinder Singh Raja Warring, Charanjit Singh Channi, Pargat Singh ਸਮੇਤ ਕਈ ਸਿਆਸੀ ਆਗੂਆਂ ਅਤੇ ਵਰਕਰਾਂ ਨੇ ਹਾਜ਼ਰੀ ਲਗਵਾ ਕੇ ਸ਼ਰਧਾਂਜਲੀ ਭੇਟ ਕੀਤੀ।
ਇਸ ਮੌਕੇ ਪੁੱਜੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਸਾਡੀ ਪਾਰਟੀ ਦਾ ਆਗੂ ਨਹੀਂ, ਇਕ ਭਰਾ ਤੁਰ ਗਿਆ ਹੈ, ਜਿਸ ਨੇ ਇਕ ਪਿੰਡ ਤੋਂ ਉੱਠ ਕੇ ਕੌਮੀ ਪੱਧਰ ‘ਤੇ ਆਪਣੀ ਪਛਾਣ ਬਣਾਈ। ਰਾਜਾ ਵੜਿੰਗ ਨੇ ਕਿਹਾ ਕਿ ਇਸ ਹਾਦਸੇ ਦੀ ਉੱਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ, ਕਿਉਂਕਿ ਹਾਦਸਾ ਇਕ ਸੜਕ ਕਿਨਾਰੇ ਖੜ੍ਹੇ ਵਿਅਕਤੀਆਂ ਨਾਲ ਵਾਪਰਿਆ ਹੈ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਹਾਦਸੇ ਦੀ ਜਾਂਚ ਸੂਰੂ ਕਰ ਦਿੱਤੀ ਗਈ ਹੈ ਤੇ ਰੱਬ ਕਰੇ ਇਹ ਇਕ ਹਾਦਸਾ ਹੀ ਹੋਵੇ। ਉਨ੍ਹਾਂ ਕਿਹਾ ਕਿ ਸਮੁੱਚੀ ਕਾਂਗਰਸ ਜਟਾਣਾ ਦੇ ਪਰਿਵਾਰ ਨਾਲ ਖੜ੍ਹੀ ਹੈ। ਇਸ ਮੌਕੇ ਉਨ੍ਹਾਂ ਜਟਾਣਾ ਦੇ ਪਿਤਾ ਅਤੇ ਪਤਨੀ ਤੇ ਬੱਚਿਆਂ ਨਾਲ ਦੁੱਖ ਸਾਂਝਾ ਕੀਤਾ।
