ਨਿਊਜ਼ ਪੰਜਾਬ
4 ਅਪ੍ਰੈਲ 2026
ਨਾਸਿਕ ਜ਼ਿਲ੍ਹੇ ਦੇ ਡਿੰਡੋਰੀ ਇਲਾਕੇ ਵਿੱਚ ਬੀਤੀ ਰਾਤ ਇੱਕ ਦਿਲ ਦਹਲਾ ਦੇਣ ਵਾਲਾ ਹਾਦਸਾ ਵਾਪਰਿਆ, ਜਿੱਥੇ ਇੱਕੋ ਪਰਿਵਾਰ ਦੇ 9 ਮੈਂਬਰਾਂ ਦੀ ਮੌਤ ਹੋ ਗਈ, ਜਿਨ੍ਹਾਂ ਵਿੱਚ 6 ਮਾਸੂਮ ਬੱਚੇ ਵੀ ਸ਼ਾਮਿਲ ਹਨ। ਜਾਣਕਾਰੀ ਅਨੁਸਾਰ, ਦਰਗੁੜੇ ਪਰਿਵਾਰ ਦੇ ਮੈਂਬਰ ਇੱਕ ਸਮਾਗਮ ਤੋਂ ਵਾਪਸ ਘਰ ਆ ਰਹੇ ਸਨ ਕਿ ਸ਼ਿਵਾਜੀ ਨਗਰ ਖੇਤਰ ਵਿੱਚ ਉਨ੍ਹਾਂ ਦੀ ਕਾਰ ਬੇਕਾਬੂ ਹੋ ਕੇ ਨੇੜਲੇ ਖੂਹ ਵਿੱਚ ਜਾ ਡਿੱਗੀ। ਸੂਚਨਾ ਮਿਲਣ ‘ਤੇ ਪੁਲਿਸ ਅਤੇ ਰਾਹਤ ਟੀਮਾਂ ਤੁਰੰਤ ਮੌਕੇ ‘ਤੇ ਪਹੁੰਚੀਆਂ ਅਤੇ ਕ੍ਰੇਨਾਂ ਤੇ ਤੈਰਾਕਾਂ ਦੀ ਮਦਦ ਨਾਲ ਬਚਾਅ ਕਾਰਜ ਸ਼ੁਰੂ ਕੀਤਾ ਗਿਆ, ਪਰ ਜਦੋਂ ਤੱਕ ਸਾਰੇ ਲੋਕਾਂ ਨੂੰ ਬਾਹਰ ਕੱਢਿਆ ਗਿਆ, ਉਹਨਾਂ ਦੀ ਮੌਤ ਹੋ ਚੁੱਕੀ ਸੀ। ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਭੇਜ ਦਿੱਤਾ ਗਿਆ ਹੈ, ਜਦਕਿ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।
