ਨੌਜਵਾਨਾਂ ਦੀ ਸਹੂਲਤ ਲਈ ਸ਼ੁਰੂ ਹੋਵੇਗੀ ‘ਹੈੱਲਪਲਾਈਨ’-ਚੇਅਰਮੈਨ ਬਿੰਦਰਾ
-ਪੰਜਾਬ ਯੂਥ ਵਿਕਾਸ ਬੋਰਡ ਬਣਾਵੇਗਾ ਨੌਜਵਾਨਾਂ ਦਾ ਪੰਜਾਬ ਸਰਕਾਰ ਨਾਲ ਸਿੱਧਾ ਰਾਬਤਾ
-ਲੁਧਿਆਣਾ ਵਿਖੇ ਸਮਾਗਮ ਦੌਰਾਨ ਪੰਜਾਬ ਸਰਕਾਰ ਦੀਆਂ ਨੀਤੀਆਂ ਤੋਂ ਕਰਾਇਆ ਜਾਣੂ
ਲੁਧਿਆਣਾ, 15 ਫਰਵਰੀ ( ਰਾਜਿੰਦਰ ਸਿੰਘ ਸਰਹਾਲੀ )-ਸੂਬੇ ਦੇ ਨੌਜਵਾਨਾਂ ਦੀਆਂ ਮੁਸ਼ਕਿਲਾਂ ਜਾਨਣ ਅਤੇ ਉਨ•ਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਦੇ ਮਕਸਦ ਨਾਲ, ਪੰਜਾਬ ਸਰਕਾਰ ਵੱਲੋਂ ਜਲਦ ਹੀ ਹੈੱਲਪਲਾਈਨ ਦੀ ਸਹੂਲਤ ਸ਼ੁਰੂ ਕੀਤੀ ਜਾ ਰਹੀ ਹੈ। ਇਨ•ਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਸ੍ਰ. ਸੁਖਵਿੰਦਰ ਸਿੰਘ ਬਿੰਦਰਾ ਵੱਲੋਂ ਅੱਜ ਸਥਾਨਕ ਗੁਰੂ ਨਾਨਕ ਭਵਨ ਵਿਖੇ ਇੱਕ ਸਕੂਲ ਦੇ ਸਮਾਗਮ ਦੌਰਾਨ ਕੀਤਾ ਗਿਆ। ਉਹ ਸਲਾਨਾ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਪਹੁੰਚੇ ਸਨ।
ਸਮਾਗਮ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰ. ਬਿੰਦਰਾ ਨੇ ਕਿਹਾ ਕਿ ਇਸ ਹੈੱਲਪਲਾਈਨ ਦਾ ਕੰਟਰੋਲ ਪੰਜਾਬ ਦੇ ਯੁਵਕ ਸੇਵਾਵਾਂ ਵਿਭਾਗ ਦੇ ਕੈਬਨਿਟ ਮੰਤਰੀ, ਚੇਅਰਮੈਨ ਪੰਜਾਬ ਯੂਥ ਵਿਕਾਸ ਬੋਰਡ ਅਤੇ ਵਿਭਾਗ ਦੇ ਸੀਨੀਅਰ ਆਈ. ਏ. ਐੱਸ. ਅਧਿਕਾਰੀ ਕੋਲ ਹੋਵੇਗਾ। ਉਨ•ਾਂ ਕਿਹਾ ਕਿ ਨੌਜਵਾਨਾਂ ਜਦ ਇਸ ਹੈੱਲਪਲਾਈਨ ਰਾਹੀਂ ਵਿਭਾਗ ਨਾਲ ਸੰਪਰਕ ਕਰਨਗੇ ਤਾਂ ਉਨ•ਾਂ ਦੀ ਮੁਸ਼ਕਿਲ ਸੁਣਨ ‘ਤੇ ਤੁਰੰਤ ਹੱਲ ਕਰਨ ਲਈ ਸੰਬੰਧਤ ਵਿਭਾਗ ਜਾਂ ਅਧਿਕਾਰੀ ਨੂੰ ਹਦਾਇਤ ਕੀਤੀ ਜਾਵੇਗੀ। ਇਸ ਨਾਲ ਨੌਜਵਾਨਾਂ ਨੂੰ ਸਰਕਾਰ ਤੱਕ ਆਪਣੀਆਂ ਮੰਗਾਂ ਰੱਖਣ ਬਾਰੇ ਇੱਕ ਪਲੇਟਫਾਰਮ ਵੀ ਮਿਲੇਗਾ।
ਪੰਜਾਬ ਸਰਕਾਰ ਸੂਬੇ ਦੇ ਹਰੇਕ ਵਰਗ, ਖਾਸ ਕਰਕੇ ਨੌਜਵਾਨਾਂ ਦੀ ਭਲਾਈ ਲਈ ਹਰ ਕਦਮ ਚੁੱਕਣ ਲਈ ਵਚਨਬੱਧ ਹੈ। ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਨਾਲੋਂ ਤੋੜ ਕੇ ਉਸਾਰੂ ਗਤੀਵਿਧੀਆਂ ਵੱਲ ਲਗਾਉਣ ਲਈ ਪੰਜਾਬ ਯੂਥ ਵਿਕਾਸ ਬੋਰਡ ਨੂੰ ਮੁੜ ਤੋਂ ਗਤੀਸ਼ੀਲ ਕੀਤਾ ਗਿਆ ਹੈ। ਬੋਰਡ ਵੱਲੋਂ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਨੌਜਵਾਨਾਂ ਨਾਲ ਸੰਬੰਧਤ ਸਾਰੇ ਮਸਲਿਆਂ ਨੂੰ ਪਹਿਲ ਦੇ ਆਧਾਰ ‘ਤੇ ਸੁਲਝਾ ਕੇ ਨੌਜਵਾਨਾਂ ਦਾ ਸਹਿਯੋਗ ਸੂਬੇ ਦੇ ਵਿਕਾਸ ਲਈ ਲਿਆ ਜਾਵੇ।
ਸ੍ਰ. ਬਿੰਦਰਾ ਨੇ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਆਪਣੀਆਂ ਮੁਸ਼ਕਿਲਾਂ ਪੰਜਾਬ ਸਰਕਾਰ ਤੱਕ ਪਹੁੰਚਾਉਣ ਅਤੇ ਉਨ•ਾਂ ਦਾ ਉਚਿਤ ਹੱਲ ਕਢਵਾਉਣ ਲਈ ਪੰਜਾਬ ਯੂਥ ਵਿਕਾਸ ਬੋਰਡ ਦਾ ਸਹਿਯੋਗ ਲੈਣ। ਉਨ•ਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਸਰਕਾਰ ਨੌਜਵਾਨਾਂ ਦੀ ਭਲਾਈ ਲਈ ਹਰ ਕਦਮ ਉਠਾਉਣ ਲਈ ਦ੍ਰਿੜ ਸੰਕਲਪ ਹੈ। ਸਮਾਗਮ ਦੌਰਾਨ ਉਨ•ਾਂ ਸਕੂਲ ਦੇ ਬੱਚਿਆਂ ਨੂੰ ਉਨ•ਾਂ ਦੀਆਂ ਪ੍ਰਾਪਤੀਆਂ ਲਈ ਵਧਾਈ ਦਿੰਦਿਆਂ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ।