ਅਜਨਾਲਾ ਨੇੜੇ ਭਿਆਨਕ ਹਾਦਸਾ: ਟਿੱਪਰ ਹੇਠਾਂ ਆ ਕੇ SGPC ਮੁਲਾਜ਼ਮ ਦੀ ਮੌਕੇ ‘ਤੇ ਮੌਤ

ਨਿਊਜ਼ ਪੰਜਾਬ

5 ਅਪ੍ਰੈਲ 2026

ਅਜਨਾਲਾ ਦੇ ਪਿੰਡ ਗੱਗੋਮਾਹਲ ਨੇੜੇ ਇਕ ਦਰਦਨਾਕ ਸੜਕ ਹਾਦਸੇ ਵਿੱਚ SGPC ਮੁਲਾਜ਼ਮ ਪਰਮਜੀਤ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਪਰਮਜੀਤ ਸਿੰਘ ਰੋਜ਼ਾਨਾ ਦੀ ਤਰ੍ਹਾਂ ਆਪਣੀ ਡਿਊਟੀ ਲਈ ਰਮਦਾਸ ਵੱਲ ਜਾ ਰਹੇ ਸਨ, ਜਦੋਂ ਕਰੈਸ਼ਰ ਨਾਲ ਭਰੇ ਟਿੱਪਰ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ ਅਤੇ ਕੁਚਲ ਦਿੱਤਾ। ਹਾਦਸਾ ਇੰਨਾ ਭਿਆਨਕ ਸੀ ਕਿ ਨੌਜਵਾਨ ਦੀ ਥਾਂ ‘ਤੇ ਹੀ ਜਾਨ ਚਲੀ ਗਈ।

ਘਟਨਾ ਦੀ ਸੂਚਨਾ ਮਿਲਣ ‘ਤੇ ਪੁਲਿਸ ਮੌਕੇ ‘ਤੇ ਪਹੁੰਚੀ, ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜਿਆ ਗਿਆ ਅਤੇ ਟਿੱਪਰ ਨੂੰ ਜ਼ਬਤ ਕਰ ਲਿਆ ਗਿਆ ਹੈ। ਹਾਲਾਂਕਿ ਟਿੱਪਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ ਹੈ ਅਤੇ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।