ਨਿਊਜ਼ ਪੰਜਾਬ
5 ਅਪ੍ਰੈਲ 2026
Amritsar Commissionerate Police ਨੇ ਇੱਕ ਵੱਡੀ ਕਾਰਵਾਈ ਦੌਰਾਨ ਅੰਤਰਰਾਸ਼ਟਰੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਨਾਲ ਜੁੜੇ ਮਾਡਿਊਲ ਦਾ ਪਰਦਾਫਾਸ਼ ਕਰਦੇ ਹੋਏ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਕੋਲੋਂ 4.13 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।
ਲ਼ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਮੁਲਜ਼ਮ ਯੂਰਪ ਅਧਾਰਤ ਹੈਂਡਲਰਾਂ ਅਤੇ ਜੇਲ੍ਹਾਂ ਵਿੱਚ ਬੰਦ ਅਪਰਾਧੀਆਂ ਨਾਲ ਸਿੱਧੇ ਸੰਪਰਕ ਵਿੱਚ ਸਨ ਅਤੇ ਮਾਝਾ ਤੇ ਦੋਆਬਾ ਖੇਤਰਾਂ ਵਿੱਚ ਨਸ਼ੇ ਦੀ ਸਪਲਾਈ ਕਰ ਰਹੇ ਸਨ। Gaurav Yadav ਨੇ ਦੱਸਿਆ ਕਿ ਦੋਵੇਂ ਦੋਸ਼ੀ ਪਹਿਲਾਂ ਵੀ ਐਨਡੀਪੀਐਸ ਅਤੇ ਅਸਲਾ ਐਕਟ ਹੇਠ ਮਾਮਲਿਆਂ ਵਿੱਚ ਸ਼ਾਮਲ ਰਹੇ ਹਨ। ਇਸ ਸਬੰਧੀ Sultanwind Police Station ਵਿੱਚ ਮਾਮਲਾ ਦਰਜ ਕਰਕੇ ਹੋਰ ਸਾਥੀਆਂ ਦੀ ਗ੍ਰਿਫ਼ਤਾਰੀ ਲਈ ਜਾਂਚ ਜਾਰੀ ਹੈ।
