ਜਦੋਂ ਵੀ ਮਨ ਉਦਾਸ ਹੋਵੇ।….ਵਿਚਾਰ ਗਿਆਨੀ ਸੰਤ ਸਿੰਘ ਜੀ ਮਸਕੀਨ ਅਤੇ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ 6 ਅਪ੍ਰੈਲ 2026

ਨਿਊਜ਼ ਪੰਜਾਬ 

ਜਦੋਂ ਵੀ ਮਨ ਉਦਾਸ ਹੋਵੇ।….ਵਿਚਾਰ ਗਿਆਨੀ ਸੰਤ ਸਿੰਘ ਜੀ ਮਸਕੀਨ 

 

Hukamnama ,Sri Darbar Sahib ji ,Sri Amritsar sahib ,Ang-854,06-Aprl-2026

ਸਲੋਕ ਮਃ ੩ ॥

ਅਪਣਾ ਆਪੁ ਨ ਪਛਾਣਈ ਹਰਿ ਪ੍ਰਭੁ ਜਾਤਾ ਦੂਰਿ ॥ ਗੁਰ ਕੀ ਸੇਵਾ ਵਿਸਰੀ ਕਿਉ ਮਨੁ ਰਹੈ ਹਜੂਰਿ ॥ ਮਨਮੁਖਿ ਜਨਮੁ ਗਵਾਇਆ ਝੂਠੈ ਲਾਲਚਿ ਕੂਰਿ ॥ ਨਾਨਕ ਬਖਸਿ ਮਿਲਾਇਅਨੁ ਸਚੈ ਸਬਦਿ ਹਦੂਰਿ ॥੧॥ {ਪੰਨਾ 854}

ਪਦਅਰਥ: ਆਪਣਾ ਆਪੁ = ਆਪਣੇ ਆਪ ਨੂੰ, ਆਪਣੇ ਆਤਮਕ ਜੀਵਨ ਨੂੰ। ਜਾਤਾ = ਸਮਝਿਆ। ਵਿਸਰੀ = ਭੁੱਲ ਗਈ। ਕਿਉ ਰਹੈ– ਕਿਵੇਂ ਰਹਿ ਸਕਦਾ ਹੈ? ਨਹੀਂ ਰਹਿ ਸਕਦਾ। ਹਜੂਰਿ = (ਪਰਮਾਤਮਾ ਦੀ) ਹਜ਼ੂਰੀ ਵਿਚ। ਮਨਮੁਖਿ = ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੇ। ਲਾਲਚਿ = ਲਾਲਚ ਵਿਚ। ਕੂਰਿ = ਕੂੜ ਵਿਚ, ਮਾਇਆ ਦੇ ਮੋਹ ਵਿਚ। ਬਖਸਿ = ਬਖ਼ਸ਼ਸ਼ ਕਰ ਕੇ। ਮਿਲਾਇਅਨੁ = ਮਿਲਾ ਲਏ ਉਸ ਪਰਮਾਤਮਾ ਨੇ। ਸਚੇ ਸਬਦਿ = ਸਿਫ਼ਤਿ-ਸਾਲਾਹ ਦੇ ਸ਼ਬਦ ਦੀ ਰਾਹੀਂ। ਹਦੂਰਿ = (ਆਪਣੀ) ਹਜ਼ੂਰੀ ਵਿਚ।੧।

ਅਰਥ: (ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ) ਆਪਣੇ ਆਤਮਕ ਜੀਵਨ ਨੂੰ (ਕਦੇ) ਪਰਖਦਾ ਨਹੀਂ, ਉਹ ਪਰਮਾਤਮਾ ਨੂੰ (ਕਿਤੇ) ਦੂਰ ਵੱਸਦਾ ਸਮਝਦਾ ਹੈ, ਉਸ ਨੂੰ ਗੁਰੂ ਦੀ ਦੱਸੀ ਕਾਰ (ਸਦਾ) ਭੁੱਲੀ ਰਹਿੰਦੀ ਹੈ, (ਇਸ ਵਾਸਤੇ ਉਸ ਦਾ) ਮਨ (ਪਰਮਾਤਮਾ ਦੀ) ਹਜ਼ੂਰੀ ਵਿਚ (ਕਦੇ) ਨਹੀਂ ਟਿਕਦਾ।

ਹੇ ਨਾਨਕ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੇ ਝੂਠੇ ਲਾਲਚ ਵਿਚ (ਲੱਗ ਕੇ) ਮਾਇਆ ਦੇ ਮੋਹ ਵਿਚ (ਫਸ ਕੇ ਹੀ ਆਪਣਾ) ਜੀਵਨ ਗਵਾ ਲਿਆ ਹੁੰਦਾ ਹੈ। ਜਿਹੜੇ ਮਨੁੱਖ ਸਿਫ਼ਤਿ-ਸਾਲਾਹ ਵਾਲੇ ਗੁਰ-ਸ਼ਬਦ ਦੀ ਰਾਹੀਂ (ਪਰਮਾਤਮਾ ਦੀ) ਹਜ਼ੂਰੀ ਟਿਕੇ ਰਹਿੰਦੇ ਹਨ, ਉਹਨਾਂ ਨੂੰ ਪਰਮਾਤਮਾ ਨੇ ਮਿਹਰ ਕਰ ਕੇ (ਆਪਣੇ ਚਰਨਾਂ ਵਿਚ) ਮਿਲਾ ਲਿਆ ਹੁੰਦਾ ਹੈ।੧।

ਮਃ ੩ ॥ ਹਰਿ ਪ੍ਰਭੁ ਸਚਾ ਸੋਹਿਲਾ ਗੁਰਮੁਖਿ ਨਾਮੁ ਗੋਵਿੰਦੁ ॥ ਅਨਦਿਨੁ ਨਾਮੁ ਸਲਾਹਣਾ ਹਰਿ ਜਪਿਆ ਮਨਿ ਆਨੰਦੁ ॥ ਵਡਭਾਗੀ ਹਰਿ ਪਾਇਆ ਪੂਰਨੁ ਪਰਮਾਨੰਦੁ ॥ ਜਨ ਨਾਨਕ ਨਾਮੁ ਸਲਾਹਿਆ ਬਹੁੜਿ ਨ ਮਨਿ ਤਨਿ ਭੰਗੁ ॥੨॥ {ਪੰਨਾ 854}

ਪਦਅਰਥ: ਸਚਾ = ਸਦਾ ਕਾਇਮ ਰਹਿਣ ਵਾਲਾ। ਸੋਹਿਲਾ = ਸਿਫ਼ਤਿ-ਸਾਲਾਹ ਦਾ ਗੀਤ। ਗੁਰਮੁਖਿ = ਗੁਰੂ ਦੀ ਸਰਨ ਪਿਆਂ। ਅਨਦਿਨੁ = ਹਰ ਰੋਜ਼, ਹਰ ਵੇਲੇ। ਮਨਿ = ਮਨ ਵਿਚ। ਵਡਭਾਗੀ = ਵੱਡੇ ਭਾਗਾਂ ਵਾਲੇ ਨੇ। ਪਰਮਾਨੰਦੁ = ਸਭ ਤੋਂ ਉੱਚੇ ਅਨੰਦ ਦਾ ਮਾਲਕ ਪ੍ਰਭੂ। ਬਹੁੜਿ = ਮੁੜ, ਫਿਰ। ਤਨਿ = ਤਨ ਵਿਚ। ਭੰਗੁ = ਤੋਟ, ਪ੍ਰਭੂ ਨਾਲੋਂ ਵਿਛੋੜਾ।੨।

ਅਰਥ: ਹੇ ਭਾਈ! ਹਰੀ ਪ੍ਰਭੂ ਗੋਬਿੰਦ ਸਦਾ ਕਾਇਮ ਰਹਿਣ ਵਾਲਾ ਹੈ, (ਉਸ ਦੀ) ਸਿਫ਼ਤਿ-ਸਾਲਾਹ ਦਾ ਗੀਤ (ਉਸ ਦਾ) ਨਾਮ ਗੁਰੂ ਦੀ ਸਰਨ ਪਿਆਂ (ਮਿਲਦਾ ਹੈ) । (ਜਿਸ ਮਨੁੱਖ ਨੂੰ ਹਰਿ-ਨਾਮ ਮਿਲਦਾ ਹੈ, ਉਹ) ਹਰ ਵੇਲੇ ਹੀ ਨਾਮ ਸਿਮਰਦਾ ਰਹਿੰਦਾ ਹੈ, ਅਤੇ ਪਰਮਾਤਮਾ ਦਾ ਨਾਮ ਸਿਮਰਦਿਆਂ (ਉਸ ਦੇ) ਮਨ ਵਿਚ ਆਤਮਕ ਆਨੰਦ ਬਣਿਆ ਰਹਿੰਦਾ ਹੈ। ਪਰ, ਹੇ ਭਾਈ! ਪਰਮ ਆਨੰਦ ਦਾ ਮਾਲਕ ਪੂਰਨ ਪ੍ਰਭੂ ਪਰਮਾਤਮਾ ਵੱਡੇ ਭਾਗਾਂ ਨਾਲ ਹੀ ਮਿਲਦਾ ਹੈ। ਹੇ ਨਾਨਕ! ਆਖ-ਜਿਨ੍ਹਾਂ) ਦਾਸਾਂ ਨੇ (ਪਰਮਾਤਮਾ ਦਾ) ਨਾਮ ਸਿਮਰਿਆ, ਉਹਨਾਂ ਦੇ ਮਨ ਵਿਚ ਉਹਨਾਂ ਦੇ ਤਨ ਵਿਚ ਮੁੜ ਕਦੇ (ਪਰਮਾਤਮਾ ਨਾਲੋਂ) ਵਿੱਥ ਨਹੀਂ ਬਣਦੀ।੨।

ਪਉੜੀ ॥ ਕੋਈ ਨਿੰਦਕੁ ਹੋਵੈ ਸਤਿਗੁਰੂ ਕਾ ਫਿਰਿ ਸਰਣਿ ਗੁਰ ਆਵੈ ॥ ਪਿਛਲੇ ਗੁਨਹ ਸਤਿਗੁਰੁ ਬਖਸਿ ਲਏ ਸਤਸੰਗਤਿ ਨਾਲਿ ਰਲਾਵੈ ॥ ਜਿਉ ਮੀਹਿ ਵੁਠੈ ਗਲੀਆ ਨਾਲਿਆ ਟੋਭਿਆ ਕਾ ਜਲੁ ਜਾਇ ਪਵੈ ਵਿਚਿ ਸੁਰਸਰੀ ਸੁਰਸਰੀ ਮਿਲਤ ਪਵਿਤ੍ਰੁ ਪਾਵਨੁ ਹੋਇ ਜਾਵੈ ॥ ਏਹ ਵਡਿਆਈ ਸਤਿਗੁਰ ਨਿਰਵੈਰ ਵਿਚਿ ਜਿਤੁ ਮਿਲਿਐ ਤਿਸਨਾ ਭੁਖ ਉਤਰੈ ਹਰਿ ਸਾਂਤਿ ਤੜ ਆਵੈ ॥ ਨਾਨਕ ਇਹੁ ਅਚਰਜੁ ਦੇਖਹੁ ਮੇਰੇ ਹਰਿ ਸਚੇ ਸਾਹ ਕਾ ਜਿ ਸਤਿਗੁਰੂ ਨੋ ਮੰਨੈ ਸੁ ਸਭਨਾਂ ਭਾਵੈ ॥੧੩॥੧॥ ਸੁਧੁ ॥ {ਪੰਨਾ 855}

ਪਦਅਰਥ: ਗੁਨਹ = ਗੁਨਾਹ, ਔਗੁਣ। ਮੀਹਿ ਵੁਠੈ = {ਪੂਰਬ ਪੂਰਨ ਕਾਰਦੰਤਕ Locative Absolute} ਮੀਂਹ ਪਿਆਂ। ਸੁਰਸਰੀ = ਗੰਗਾ। ਪਾਵਨੁ = ਪਵਿੱਤਰ। ਜਿਤੁ ਮਿਲਿਐ = ਜਿਸ ਦੇ ਮਿਲਿਆਂ, ਜੇ ਉਹ ਮਿਲ ਪਏ। ਹਰਿ ਸਾਂਤਿ = ਪਰਮਾਤਮਾ (ਦੇ ਮਿਲਾਪ) ਦੀ ਠੰਢ। ਤੜ = ਤੁਰਤ। ਸਚੇ ਸਾਹ ਕਾ = ਸਦਾ ਕਾਇਮ ਰਹਿਣ ਵਾਲੇ ਸ਼ਾਹ ਦਾ। ਮੰਨੈ = ਸਰਧਾ ਲਿਆਵੇ। ਭਾਵੈ = ਚੰਗਾ ਲੱਗਦਾ ਹੈ।੧੩।

ਅਰਥ: (ਜੇ) ਕੋਈ ਮਨੁੱਖ (ਪਹਿਲਾਂ) ਗੁਰੂ ਦੀ ਨਿੰਦਾ ਕਰਨ ਵਾਲਾ ਹੋਵੇ (ਪਰ) ਫਿਰ ਗੁਰੂ ਦੀ ਸਰਨ ਆ ਜਾਏ, ਤਾਂ ਸਤਿਗੁਰੂ (ਉਸ ਦੇ) ਪਿਛਲੇ ਔਗੁਣ ਬਖ਼ਸ਼ ਲੈਂਦਾ ਹੈ (ਤੇ ਉਸ ਨੂੰ) ਸਾਧ ਸੰਗਤਿ ਵਿਚ ਰਲਾ ਦੇਂਦਾ ਹੈ।

ਹੇ ਭਾਈ! ਜਿਵੇਂ ਮੀਂਹ ਪਿਆਂ ਗਲੀਆਂ ਨਾਲਿਆਂ ਟੋਭਿਆਂ ਦਾ ਪਾਣੀ (ਜਦੋਂ) ਗੰਗਾ ਵਿਚ ਜਾ ਪੈਂਦਾ ਹੈ (ਤਾਂ) ਗੰਗਾ ਵਿਚ ਮਿਲਦਿਆਂ (ਹੀ ਉਹ ਪਾਣੀ) ਪੂਰਨ ਤੌਰ ਤੇ ਪਵਿੱਤਰ ਹੋ ਜਾਂਦਾ ਹੈ, (ਤਿਵੇਂ) ਨਿਰਵੈਰ ਸਤਿਗੁਰੂ ਵਿਚ (ਭੀ) ਇਹ ਗੁਣ ਹੈ ਕਿ ਉਸ (ਗੁਰੂ) ਨੂੰ ਮਿਲਿਆਂ (ਮਨੁੱਖ ਦੀ ਮਾਇਆ ਦੀ) ਤ੍ਰਿਹ (ਮਾਇਆ ਦੀ) ਭੁੱਖ ਦੂਰ ਹੋ ਜਾਂਦੀ ਹੈ (ਤੇ ਉਸ ਦੇ ਅੰਦਰ) ਪਰਮਾਤਮਾ (ਦੇ ਮਿਲਾਪ) ਦੀ ਠੰਢ ਤੁਰਤ ਪੈ ਜਾਂਦੀ ਹੈ।

ਹੇ ਨਾਨਕ! ਆਖ-ਹੇ ਭਾਈ!) ਸਦਾ ਕਾਇਮ ਰਹਿਣ ਵਾਲੇ ਸ਼ਾਹ ਪਰਮਾਤਮਾ ਦਾ ਇਹ ਅਚਰਜ ਤਮਾਸ਼ਾ ਵੇਖੋ ਕਿ ਜਿਹੜਾ ਮਨੁੱਖ ਗੁਰੂ ਉਤੇ ਸਰਧਾ ਲਿਆਉਂਦਾ ਹੈ ਉਹ ਮਨੁੱਖ ਸਭਨਾਂ ਨੂੰ ਪਿਆਰਾ ਲੱਗਣ ਲੱਗ ਪੈਂਦਾ ਹੈ।੧੩।੧।ਸੁਧੁ।

सलोक मः ३ ॥ अपणा आपु न पछाणई हरि प्रभु जाता दूरि ॥ गुर की सेवा विसरी किउ मनु रहै हजूरि ॥ मनमुखि जनमु गवाइआ झूठै लालचि कूरि ॥ नानक बखसि मिलाइअनु सचै सबदि हदूरि ॥१॥ {पन्ना 854}

पद्अर्थ: आपणा आपु = अपने आप को, अपने आत्मिक जीवन को। जाता = समझा। विसरी = भूल गई। किउ रहै = रह सकता है? नहीं रह सकता। हजूरि = (परमात्मा की) हजूरी में। मनमुखि = अपने मन के पीछे चलने वाले मनुष्य ने। लालचि = लालच में। कूरि = झूठ में, माया के मोह में। बखसि = बख्शिश करके। मिलाइअनु = मिला लिए हैं उस परमात्मा ने। सचे सबदि = सिफत सालाह के शबद से। हदूरि = (अपनी) हजूरी में।1।

अर्थ: (हे भाई! अपने मन के पीछे चलने वाला मनुष्य) अपने आत्मिक जीवन को (कभी) परखता नहीं, वह परमात्मा को (कहीं) दूर बसता समझता है, उसको गुरू द्वारा बताए हुए काम (सदा) भूले रहते हैं, (इस वास्ते उसका) मन (परमात्मा की) हजूरी में (कभी) नहीं टिकता।

हे नानक! अपने मन के पीछे चलने वाले मनुष्य ने झूठे लालच में (लग के) माया के मोह में (फस के ही अपना) जीवन गवा लिया होता है। जो मनुष्य सिफत-सालाह वाले गुरू शबद के द्वारा (परमात्मा की) हजूरी में टिके रहते हैं, उनको परमात्मा ने मेहर करके (अपने चरणों में) मिला लिया होता है।1।

मः ३ ॥ हरि प्रभु सचा सोहिला गुरमुखि नामु गोविंदु ॥ अनदिनु नामु सलाहणा हरि जपिआ मनि आनंदु ॥ वडभागी हरि पाइआ पूरनु परमानंदु ॥ जन नानक नामु सलाहिआ बहुड़ि न मनि तनि भंगु ॥२॥ {पन्ना 854}

पद्अर्थ: सचा = सदा कायम रहने वाला। सोहिला = सिफत सालाह के गीत। गुरमुखि = गुरू की शरण पड़ने से। अनदिनु = हर वक्त, हर रोज। मनि = मन में। वडभागी = बड़े भाग्यों वाले ने। परमानंदु = सबसे ऊँचे आनंद का मालिक प्रभू। बहुड़ि = दोबारा फिर। तनि = तन में। भंगु = तोट, प्रभू से बिछोड़ा, भंग होना।2।

अर्थ: हे भाई! हरी प्रभू गोविंद सदा कायम रहने वाला है, (उसकी) सिफत-सालाह का गीत (उसका) नाम गुरू की शरण पड़ने से (मिलता है)। (जिस मनुष्य को हरी-नाम मिलता है, वह) हर वक्त ही नाम सिमरता रहता है, और परमात्मा का नाम सिमरते हुए (उसके) मन में आत्मिक आनंद बना रहता है। पर, हे भाई! परम-आनंद का मालिक पूर्ण प्रभू परमात्मा बहुत भाग्यों से ही मिलता है। हे नानक! (कह- जिन) दासों ने (परमात्मा का) नाम सिमरा, उनके मन में उनके तन में फिर कभी (परमातमा से) दूरी पैदा नहीं होती।2।

पउड़ी ॥ कोई निंदकु होवै सतिगुरू का फिरि सरणि गुर आवै ॥ पिछले गुनह सतिगुरु बखसि लए सतसंगति नालि रलावै ॥ जिउ मीहि वुठै गलीआ नालिआ टोभिआ का जलु जाइ पवै विचि सुरसरी सुरसरी मिलत पवित्रु पावनु होइ जावै ॥ एह वडिआई सतिगुर निरवैर विचि जितु मिलिऐ तिसना भुख उतरै हरि सांति तड़ आवै ॥ नानक इहु अचरजु देखहु मेरे हरि सचे साह का जि सतिगुरू नो मंनै सु सभनां भावै ॥१३॥१॥ सुधु ॥ {पन्ना 855}

पद्अर्थ: गुनह = गुनाह, अवगुण। मीहि वुठै = (पूर्व पूरन कारदंतक locative absolute) बरसात हुई। सुरसरी = गंगा। पावनु = पवित्र। जितु मिलिअै = जिसके मिलने से, अगर वह मिल जाए। हरि सांति = परमात्मा (के मिलाप) की ठंड। सचे साह का = सदा कायम रहने वाले शाह का। मंनै = श्रद्धा लाए। भावै = अच्छा लगता है।13।

अर्थ: (अगर) कोई मनुष्य (पहले) गुरू की निंदा करने वाला हो (पर) फिर गुरू की शरण में आ जाए, तो सतिगुरू (उसके) पिछले अवगुण बख्श लेता है और (उसको) साध-संगति में मिला लेता है।

हे भाई! जैसे बरसात होने से गली-नाली-टोभों का पानी (जब) गंगा में जा पड़ता है (और) गंगा में मिलते ही (वह पानी) पूरी तौर से पवित्र हो जाता है, (वैसे ही) निरवैर सतिगुरू में (भी) ये गुण हैं कि उस (गुरू) को मिलने से (मनुष्य को माया की) प्यास (माया की) भूख दूर हो जाती है (और, उसके अंदर) परमात्मा (के मिलाप) की ठंड तुरंत पड़ जाती है।

हे नानक! (कह- हे भाई!) सदा कायम रहने वाले शाह परमात्मा का ये आश्चर्यजनक तमाशा देखो कि जो मनुष्य गुरू पर श्रद्धा रखता है वह मनुष्य सभी को प्यारा लगने लग जाता है।13।1। सुधु।

🙏🙏🙏🙏🙏