ਨਿਊਜ਼ ਪੰਜਾਬ
6 ਅਪ੍ਰੈਲ 2026
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਬੇਅਦਬੀ ਦੇ ਵਧ ਰਹੇ ਮਾਮਲਿਆਂ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਵਿੱਚ ਸਖ਼ਤ ਕਾਨੂੰਨ ਬਣਾਉਣ ਲਈ ਇੱਕ ਅਹਿਮ ਪੰਥਕ ਇਕੱਤਰਤਾ ਅੱਜ 6 ਅਪ੍ਰੈਲ ਨੂੰ ਸ੍ਰੀ Amritsar ਦੇ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਸਵੇਰੇ 11 ਵਜੇ ਬੁਲਾਈ ਗਈ ਹੈ।
ਇਸ ਇਕੱਤਰਤਾ ਵਿੱਚ SGPC ਪ੍ਰਧਾਨ Harjinder Singh Dhami ਸਮੇਤ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਆਗੂ ਹਾਜ਼ਰੀ ਭਰਨਗੇ। ਮੀਟਿੰਗ ਦਾ ਮੁੱਖ ਉਦੇਸ਼ ਬੇਅਦਬੀ ਮਾਮਲਿਆਂ ਦੇ ਸਦੀਵੀ ਹੱਲ ਲਈ ਸਖ਼ਤ ਕਾਨੂੰਨ ਤਿਆਰ ਕਰਨ ‘ਤੇ ਵਿਚਾਰ-ਵਟਾਂਦਰਾ ਕਰਨਾ ਹੈ। ਇਸ ਦੌਰਾਨ ਪੰਜਾਬ ਸਰਕਾਰ ਵੱਲੋਂ ਲਿਆਂਦੇ ਜਾ ਰਹੇ ਬੇਅਦਬੀ ਵਿਰੋਧੀ ਬਿੱਲ ਦੀ ਸਮੀਖਿਆ ਕੀਤੀ ਜਾਵੇਗੀ ਅਤੇ ਇਸਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਸੁਝਾਅ ਵੀ ਦਿੱਤੇ ਜਾਣਗੇ। SGPC ਅਤੇ ਹੋਰ ਜਥੇਬੰਦੀਆਂ ਵੱਲੋਂ ਬੇਅਦਬੀ ਕਰਨ ਵਾਲਿਆਂ ਲਈ ਕੜੀਆਂ ਸਜ਼ਾਵਾਂ, ਜਿਵੇਂ ਉਮਰ ਕੈਦ ਜਾਂ ਮੌਤ ਦੀ ਸਜ਼ਾ, ਦੀ ਮੰਗ ਨੂੰ ਲੈ ਕੇ ਸਾਂਝੀ ਰਣਨੀਤੀ ਵੀ ਤਿਆਰ ਕੀਤੀ ਜਾਵੇਗੀ।
