ਨਿਊਜ਼ ਪੰਜਾਬ
6 ਅਪ੍ਰੈਲ 2026
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਪਟਿਆਲਾ ਦਾ ਦੌਰਾ ਕਰਨਗੇ, ਜਿੱਥੇ ਉਹ ਸੂਬੇ ਦੇ ਲੋਕਾਂ ਲਈ ਕਈ ਵੱਡੇ ਵਿਕਾਸੀ ਐਲਾਨ ਕਰਨਗੇ। ਇਸ ਮੌਕੇ ਉਹ 250 ਨਵੀਆਂ ਸਰਕਾਰੀ ਬੱਸਾਂ ਨੂੰ ਹਰੀ ਝੰਡੀ ਦਿਖਾਉਣਗੇ। ਨਾਲ ਹੀ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਦੇ ਪਹਿਲੇ ਪੜਾਅ ਦਾ ਉਦਘਾਟਨ ਵੀ ਕੀਤਾ ਜਾਵੇਗਾ। ਦੌਰੇ ਦੌਰਾਨ ਮੁੱਖ ਮੰਤਰੀ 142 ਕਰੋੜ ਰੁਪਏ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਨਗੇ ਅਤੇ ਦਾਣਾ ਮੰਡੀ ਵਿਖੇ ਜਨਤਕ ਰੈਲੀ ਨੂੰ ਸੰਬੋਧਨ ਕਰਦੇ ਹੋਏ ਪਟਿਆਲਾ ਦੇ ਲੋਕਾਂ ਨੂੰ ਵੱਡੇ ਵਿਕਾਸੀ ਤੋਹਫ਼ੇ ਪੇਸ਼ ਕਰਨਗੇ।
