ਜਲੰਧਰ PNB ਡਕੈਤੀ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫ਼ਤਾਰ

ਨਿਊਜ਼ ਪੰਜਾਬ

7 ਅਪ੍ਰੈਲ 2026

ਜਲੰਧਰ ਦੇ ਖੁਰਲਾ ਕਿੰਗਰਾ ਇਲਾਕੇ ਵਿੱਚ ਸਥਿਤ ਪੰਜਾਬ ਨੈਸ਼ਨਲ ਬੈਂਕ ਦੀ ਸ਼ਾਖਾ ਵਿੱਚ ਹੋਈ ਡਕੈਤੀ ਦੀ ਗੁੱਥੀ ਪੁਲਿਸ ਨੇ ਸੁਲਝਾ ਲਈ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਿਸਦੀ ਪਛਾਣ ਸਿਮਰਜੀਤ ਸਿੰਘ ਉਰਫ਼ ਅਮਰੀਕ ਸਿੰਘ ਵਜੋਂ ਹੋਈ ਹੈ। ਜਾਂਚ ਦੌਰਾਨ ਸਾਹਮਣੇ ਆਇਆ ਕਿ ਮੁਲਜ਼ਮ ਸਾਬਕਾ ਡੀਐਸਪੀ ਦਾ ਪੁੱਤਰ ਹੈ ਅਤੇ ਨਸ਼ੇ ਦੀ ਹਾਲਤ ਵਿੱਚ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਪੁਲਿਸ ਨੇ 50 ਤੋਂ ਵੱਧ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰਕੇ ਉਸਨੂੰ ਕਾਬੂ ਕੀਤਾ ਅਤੇ ਉਸ ਕੋਲੋਂ ਰਿਵਾਲਵਰ, ਕਾਰਤੂਸ ਤੇ ਨਕਦੀ ਬਰਾਮਦ ਕੀਤੀ ਹੈ। ਦੂਜੇ ਮੁਲਜ਼ਮ ਦੀ ਭਾਲ ਜਾਰੀ ਹੈ ਅਤੇ ਪੁਲਿਸ ਵੱਲੋਂ ਮਾਮਲੇ ਵਿੱਚ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।