ਨਿਊਜ਼ ਪੰਜਾਬ
9 ਅਪ੍ਰੈਲ 2026
ਪੰਜਾਬ ਦੇ ਸਕੂਲਾਂ ਵਿੱਚ ਸਿੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਰਾਜ ਸਰਕਾਰ ਵੱਲੋਂ ਵੱਡਾ ਕਦਮ ਚੁੱਕਿਆ ਗਿਆ ਹੈ, ਜਿਸ ਅਧੀਨ ਹੁਣ ਬੱਚਿਆਂ ਨੂੰ ਉਨ੍ਹਾਂ ਦੀ ਸਿੱਖਣ ਯੋਗਤਾ ਦੇ ਅਨੁਸਾਰ ਪੜ੍ਹਾਇਆ ਜਾਵੇਗਾ। ਇਸ ਦੇ ਨਾਲ ਹੀ ਵਿਦਿਆਰਥੀਆਂ ਦੀ ਹਾਜ਼ਰੀ ਦੀ ਜਾਣਕਾਰੀ ਸਿੱਧੀ ਮਾਪਿਆਂ ਦੇ ਮੋਬਾਈਲ ਫੋਨਾਂ ‘ਤੇ SMS ਰਾਹੀਂ ਭੇਜੀ ਜਾਵੇਗੀ, ਜਦਕਿ ਅਧਿਆਪਕਾਂ ਦੀ ਗੈਰਹਾਜ਼ਰੀ ਦੀ ਜਾਣਕਾਰੀ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਤੱਕ ਵੀ ਪਹੁੰਚੇਗੀ।
ਇਹ ਪਹਿਲਕਦਮੀਆਂ “ਮਿਸ਼ਨ ਸਮਰਥ” ਦੇ ਅਗਲੇ ਪੜਾਅ ਤਹਿਤ ਸ਼ੁਰੂ ਕੀਤੀਆਂ ਜਾ ਰਹੀਆਂ ਹਨ, ਜਿਸ ਨੂੰ ਸਿੱਖਿਆ ਮੰਤਰੀ Harjot Singh Bains ਵੱਲੋਂ ਲਾਂਚ ਕੀਤਾ ਜਾਵੇਗਾ ਅਤੇ ਪ੍ਰੋਗਰਾਮ ਵਿੱਚ Manish Sisodia ਵੀ ਸ਼ਾਮਲ ਹੋਣਗੇ। ਸਰਕਾਰ ਦਾ ਦਾਅਵਾ ਹੈ ਕਿ ਸਿੱਖਿਆ ਖੇਤਰ ਵਿੱਚ ਕੀਤੇ ਗਏ ਸੁਧਾਰਾਂ ਨਾਲ ਪੰਜਾਬ ਦੇਸ਼ ਵਿੱਚ ਅੱਗੇ ਆਇਆ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਇਹ ਕਦਮ ਸਿੱਖਿਆ ਦੀ ਗੁਣਵੱਤਾ ਨੂੰ ਹੋਰ ਉੱਚਾ ਕਰਨ ਵਿੱਚ ਮਦਦਗਾਰ ਸਾਬਤ ਹੋਣਗੇ।
