ਨਿਊਜ਼ ਪੰਜਾਬ
10 ਅਪ੍ਰੈਲ 2026
ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਕੇਂਦਰੀ ਜਾਂਚ ਬਿਊਰੋ (CBI) ਵੱਲੋਂ ਦਰਜ ਭ੍ਰਿਸ਼ਟਾਚਾਰ ਮਾਮਲੇ ਵਿੱਚ ਪੰਜਾਬ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ। ਬੈਂਚ ਨੇ ਕਿਹਾ ਕਿ ਮਾਮਲੇ ਦੀ ਸੁਣਵਾਈ ਵਿੱਚ ਦੇਰੀ ਹੋਣ ਦੀ ਸੂਰਤ ਵਿੱਚ ਉਹ 2 ਮਹੀਨਿਆਂ ਬਾਅਦ ਮੁੜ ਰਾਹਤ ਲਈ ਅਦਾਲਤ ਦਾ ਦਰਵਾਜ਼ਾ ਖੜਕਾ ਸਕਦੇ ਹਨ। ਅਦਾਲਤ ਨੇ ਭੁੱਲਰ ਦੀ ਪਟੀਸ਼ਨ ਨੂੰ ਬੇਅਸਰ ਕਰਾਰ ਦਿੰਦੇ ਹੋਏ ਹਾਈ ਕੋਰਟ ਦੇ ਫੈਸਲੇ ਨੂੰ ਬਰਕਰਾਰ ਰੱਖਿਆ, ਜਦਕਿ ਸੀਬੀਆਈ ਨੇ ਦੋਸ਼ਾਂ ਦੀ ਗੰਭੀਰਤਾ ਅਤੇ ਗਵਾਹਾਂ ਨੂੰ ਪ੍ਰਭਾਵਿਤ ਕਰਨ ਦੇ ਖ਼ਤਰੇ ਦਾ ਹਵਾਲਾ ਦਿੰਦੇ ਹੋਏ ਜ਼ਮਾਨਤ ਦਾ ਵਿਰੋਧ ਕੀਤਾ।
