ਨਿਊਜ਼ ਪੰਜਾਬ
11 ਅਪ੍ਰੈਲ 2026
ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ ਅੱਠਵੀਂ ਕਲਾਸ ਦਾ ਨਤੀਜਾ ਘੋਸ਼ਿਤ ਕਰ ਦਿੱਤਾ ਗਿਆ ਹੈ, ਜਿਸ ਵਿੱਚ ਕੁੱਲ 2,62,966 ਵਿਦਿਆਰਥੀਆਂ ਵਿੱਚੋਂ 2,53,789 ਨੇ ਸਫਲਤਾ ਹਾਸਲ ਕਰਦੇ ਹੋਏ 96.51 ਫੀਸਦੀ ਪਾਸ ਦਰ ਦਰਜ ਕੀਤੀ। ਇਸ ਸਾਲ ਤਮੰਨਾ ਨੇ 600 ਵਿੱਚੋਂ ਪੂਰੇ 600 ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਜਪਨੀਤ ਕੌਰ ਅਤੇ ਜਸ਼ਨਦੀਪ ਕੌਰ ਨੇ 598-598 ਅੰਕ ਲੈ ਕੇ ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕੀਤਾ।

ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਮੁਤਾਬਕ ਪ੍ਰੀਖਿਆਵਾਂ ਪੂਰੀ ਸਖਤੀ ਅਤੇ ਪਾਰਦਰਸ਼ਤਾ ਨਾਲ ਕਰਵਾਈਆਂ ਗਈਆਂ ਹਨ ਅਤੇ ਨਤੀਜੇ ਅਧਿਕਾਰਕ ਵੈੱਬਸਾਈਟ ‘ਤੇ ਉਪਲਬਧ ਹਨ, ਜਦਕਿ ਅਸਫਲ ਰਹੇ ਵਿਦਿਆਰਥੀਆਂ ਲਈ ਸਪਲੀਮੈਂਟਰੀ ਪ੍ਰੀਖਿਆ ਜੂਨ 2026 ਵਿੱਚ ਹੋਵੇਗੀ।
