ਵ੍ਰਿੰਦਾਵਨ ਕਿਸ਼ਤੀ ਹਾਦਸਾ: 10 ਸ਼ਰਧਾਲੂਆਂ ਦੀ ਮੌਤ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦੁੱਖ ਪ੍ਰਗਟ ਤੇ ਮੁਆਵਜ਼ੇ ਦਾ ਐਲਾਨ

ਨਿਊਜ਼ ਪੰਜਾਬ

11 ਅਪ੍ਰੈਲ 2026

ਨਰਿੰਦਰ ਮੋਦੀ ਨੇ ਵ੍ਰਿੰਦਾਵਨ ਵਿੱਚ ਯਮੁਨਾ ਨਦੀ ‘ਚ ਵਾਪਰੇ ਦਰਦਨਾਕ ਕਿਸ਼ਤੀ ਹਾਦਸੇ ‘ਤੇ ਡੂੰਘਾ ਦੁੱਖ ਜਤਾਇਆ ਹੈ, ਜਿਸ ਵਿੱਚ ਪੰਜਾਬ ਦੇ ਜਗਰਾਓਂ ਤੋਂ ਗਏ 10 ਸ਼ਰਧਾਲੂਆਂ ਦੀ ਮੌਤ ਹੋ ਗਈ। ਪ੍ਰਧਾਨ ਮੰਤਰੀ ਨੇ ਮ੍ਰਿਤਕਾਂ ਦੇ ਪਰਿਵਾਰਾਂ ਲਈ ₹2 ਲੱਖ ਅਤੇ ਜ਼ਖਮੀਆਂ ਲਈ ₹50,000 ਦੀ ਵਿੱਤੀ ਸਹਾਇਤਾ ਦਾ ਐਲਾਨ ਕੀਤਾ।

ਚਸ਼ਮਦੀਦਾਂ ਮੁਤਾਬਕ ਤੇਜ਼ ਹਵਾਵਾਂ ਕਾਰਨ ਕਿਸ਼ਤੀ ਬੇਕਾਬੂ ਹੋ ਕੇ ਕੇਸੀ ਘਾਟ ਨੇੜੇ ਇੱਕ ਪੋਂਟੂਨ ਨਾਲ ਟਕਰਾ ਗਈ ਅਤੇ ਪਲਟ ਗਈ। ਇਸ ਦੌਰਾਨ ਸਥਾਨਕ ਲੋਕਾਂ ਨੇ ਤੁਰੰਤ ਬਚਾਅ ਕਾਰਜ ਸ਼ੁਰੂ ਕਰਦੇ ਹੋਏ ਕਈਆਂ ਦੀਆਂ ਜਾਨਾਂ ਬਚਾਉਣ ਦੀ ਕੋਸ਼ਿਸ਼ ਕੀਤੀ। ਉੱਥੇ ਹੀ Yogi Adityanath ਨੇ ਵੀ ਹਾਦਸੇ ਦਾ ਨੋਟਿਸ ਲੈਂਦੇ ਹੋਏ ਅਧਿਕਾਰੀਆਂ ਨੂੰ ਰਾਹਤ ਤੇ ਬਚਾਅ ਕਾਰਜ ਤੇਜ਼ ਕਰਨ ਅਤੇ ਜ਼ਖਮੀਆਂ ਨੂੰ ਤੁਰੰਤ ਇਲਾਜ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ।