ਚੰਡੀਗੜ੍ਹ ਭਾਜਪਾ ਦਫ਼ਤਰ ਧਮਾਕਾ ਮਾਮਲਾ: ਪੰਜਾਬ ਪੁਲਿਸ ਵੱਲੋਂ ਦੋ ਹੋਰ ਮੁਲਜ਼ਮ ਗ੍ਰਿਫ਼ਤਾਰ

ਨਿਊਜ਼ ਪੰਜਾਬ

12 ਅਪ੍ਰੈਲ 2026

ਚੰਡੀਗੜ੍ਹ ਭਾਜਪਾ ਦਫ਼ਤਰ ਧਮਾਕੇ ਦੇ ਮਾਮਲੇ ਵਿੱਚ ਵੱਡੀ ਅਪਡੇਟ ਸਾਹਮਣੇ ਆਈ ਹੈ। Punjab Police ਨੇ ਤਰਨਤਾਰਨ ਨਾਲ ਸੰਬੰਧਿਤ ਦੋ ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਦੀ ਪਛਾਣ ਨਵਦੀਪ ਅਤੇ ਹਰਦੀਪ ਵਜੋਂ ਹੋਈ ਹੈ।

ਸੂਤਰਾਂ ਅਨੁਸਾਰ, ਦੋਵੇਂ ਇੱਕੋ ਪਿੰਡ ਦੇ ਵਸਨੀਕ ਹਨ ਅਤੇ ਉਨ੍ਹਾਂ ਨੂੰ ਅੰਮ੍ਰਿਤਸਰ ਤੋਂ ਕਾਬੂ ਕੀਤਾ ਗਿਆ। ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਡਰੋਨ ਰਾਹੀਂ ਪੰਜਾਬ ਪਹੁੰਚੇ ਹਥਿਆਰ ਲੈ ਕੇ ਜਾ ਰਹੇ ਸਨ, ਜੋ ਮਾਰਚ ਦੇ ਪਹਿਲੇ ਹਫ਼ਤੇ ਆਏ ਸਨ। ਪੁਲਿਸ ਮੁਤਾਬਕ, ਉਨ੍ਹਾਂ ਨੇ ਗ੍ਰਨੇਡ ਪ੍ਰਾਪਤ ਕਰਨ ਅਤੇ ਪੈਸੇ ਵੰਡਣ ਵਿੱਚ ਭੂਮਿਕਾ ਨਿਭਾਈ। ਹੁਣ ਪੁਲਿਸ ਉਨ੍ਹਾਂ ਦੇ ਠਿਕਾਣਿਆਂ ਦੀ ਤਲਾਸ਼ ਕਰ ਰਹੀ ਹੈ ਤਾਂ ਜੋ ਹੋਰ ਖੁਲਾਸੇ ਹੋ ਸਕਣ।