ਨਿਊਜ਼ ਪੰਜਾਬ
12 ਅਪ੍ਰੈਲ 2026
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਗਜ ਗਾਇਕਾ ਦੇ ਦੇਹਾਂਤ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਮੋਦੀ ਨੇ ਟਵੀਟ ਕਰਦਿਆਂ ਕਿਹਾ ਕਿ ਆਸ਼ਾ ਭੌਂਸਲੇ ਦੀ ਮੌਤ ਸੰਗੀਤ ਜਗਤ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ। ਉਨ੍ਹਾਂ ਕਿਹਾ ਕਿ ਆਸ਼ਾ ਜੀ ਨੇ ਆਪਣੀ ਅਦੁੱਤੀ ਗਾਇਕੀ ਨਾਲ ਭਾਰਤੀ ਸੱਭਿਆਚਾਰ ਨੂੰ ਸੰਮ੍ਰਿੱਧ ਕੀਤਾ ਅਤੇ ਕਰੋੜਾਂ ਲੋਕਾਂ ਦੇ ਦਿਲਾਂ ਵਿੱਚ ਆਪਣੀ ਵਿਲੱਖਣ ਪਹਿਚਾਣ ਬਣਾਈ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹਨਾਂ ਨਾਲ ਬਿਤਾਇਆ ਸਮਾਂ ਹਮੇਸ਼ਾ ਯਾਦਗਾਰ ਰਹੇਗਾ। ਉਨ੍ਹਾਂ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਪਰਿਵਾਰ ਨੂੰ ਇਸ ਦੁੱਖ ਦੀ ਘੜੀ ਵਿੱਚ ਹੌਸਲਾ ਬਖ਼ਸ਼ੇ।
