ਨਿਊਜ਼ ਪੰਜਾਬ
13 ਅਪ੍ਰੈਲ 2026
ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਲਈ ਸ਼ੁਰੂ ਕੀਤੀ ਜਾ ਰਹੀ ਨਵੀਂ ਆਰਥਿਕ ਸਹਾਇਤਾ ਯੋਜਨਾ ਲਈ ਰਜਿਸਟ੍ਰੇਸ਼ਨ 15 ਅਪ੍ਰੈਲ ਤੋਂ ਸ਼ੁਰੂ ਹੋਵੇਗੀ। ਮੁੱਖ ਮੰਤਰੀ Bhagwant Mann ਇਸ ਯੋਜਨਾ ਦੀ ਅਧਿਕਾਰਿਕ ਸ਼ੁਰੂਆਤ 14 ਅਪ੍ਰੈਲ ਨੂੰ ਆਦਮਪੁਰ ਰੈਲੀ ਦੌਰਾਨ ਕਰਨਗੇ। ਪਹਿਲੇ ਪੜਾਅ ਵਿੱਚ ਇਹ ਯੋਜਨਾ ਮੁਕਤਸਰ, ਰੋਪੜ, ਪਟਿਆਲਾ, ਸੰਗਰੂਰ, ਮੋਗਾ, ਜਲੰਧਰ ਅਤੇ ਫਰੀਦਕੋਟ ਸਮੇਤ ਸੱਤ ਜ਼ਿਲ੍ਹਿਆਂ ਵਿੱਚ ਲਾਗੂ ਕੀਤੀ ਜਾਵੇਗੀ, ਜਿੱਥੇ ਨੌਂ ਵਿਧਾਨ ਸਭਾ ਹਲਕੇ ਚੁਣੇ ਗਏ ਹਨ। ਇਸ ਯੋਜਨਾ ਤਹਿਤ 18 ਸਾਲ ਤੋਂ ਵੱਧ ਉਮਰ ਦੀਆਂ ਜਨਰਲ ਸ਼੍ਰੇਣੀ ਦੀਆਂ ਮਹਿਲਾਵਾਂ ਨੂੰ ₹1,000 ਅਤੇ ਅਨੁਸੂਚਿਤ ਜਾਤੀ ਦੀਆਂ ਮਹਿਲਾਵਾਂ ਨੂੰ ₹1,500 ਪ੍ਰਤੀ ਮਹੀਨਾ ਦਿੱਤੇ ਜਾਣਗੇ। ਇਹ ਯੋਜਨਾ ਪਹਿਲਾਂ 13 ਅਪ੍ਰੈਲ ਨੂੰ ਲਾਂਚ ਹੋਣੀ ਸੀ, ਪਰ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਕਾਰਨ ਇਸਦੀ ਮਿਤੀ ਵਿੱਚ ਬਦਲਾਅ ਕੀਤਾ ਗਿਆ ਹੈ।
