ਨਿਊਜ਼ ਪੰਜਾਬ
13 ਅਪ੍ਰੈਲ 2026
ਮੁੰਬਈ ਵਿੱਚ ਅੱਜ ਸ਼ਾਮ 4 ਵਜੇ ਪ੍ਰਸਿੱਧ ਗਾਇਕਾ Asha Bhosle ਦਾ ਅੰਤਿਮ ਸੰਸਕਾਰ ਪੂਰੇ ਰਾਜਕੀ ਸਨਮਾਨ ਨਾਲ ਕੀਤਾ ਜਾਵੇਗਾ। 92 ਸਾਲ ਦੀ ਉਮਰ ਵਿੱਚ ਉਨ੍ਹਾਂ ਦਾ ਐਤਵਾਰ ਨੂੰ ਬ੍ਰੀਚ ਕੈਂਡੀ ਹਸਪਤਾਲ ਵਿੱਚ ਦਿਹਾਂਤ ਹੋ ਗਿਆ ਸੀ, ਜਿੱਥੇ ਉਹ ਕਈ ਬਿਮਾਰੀਆਂ ਨਾਲ ਜੂਝ ਰਹੇ ਸਨ ਅਤੇ ਮਲਟੀ-ਆਰਗਨ ਫੇਲ੍ਹ ਹੋਣ ਕਾਰਨ ਉਨ੍ਹਾਂ ਦੀ ਮੌਤ ਹੋਈ। 82 ਸਾਲਾਂ ਦੇ ਵਿਸ਼ਾਲ ਗਾਇਕੀ ਕਰੀਅਰ ਦੌਰਾਨ ਉਨ੍ਹਾਂ ਨੇ ਨੌਂ ਫਿਲਮਫੇਅਰ ਅਵਾਰਡਾਂ ਸਮੇਤ 100 ਤੋਂ ਵੱਧ ਸਨਮਾਨ ਹਾਸਲ ਕੀਤੇ ਅਤੇ ਉਨ੍ਹਾਂ ਨੂੰ ਦੇਸ਼ ਦੇ ਦੂਜੇ ਸਭ ਤੋਂ ਵੱਡੇ ਨਾਗਰਿਕ ਸਨਮਾਨ ਪਦਮ ਵਿਭੂਸ਼ਣ ਨਾਲ ਵੀ ਨਵਾਜਿਆ ਗਿਆ ਸੀ।
