ਲੁਧਿਆਣਾ ‘ਚ ਸੀਡ ਸਰਟੀਫਿਕੇਸ਼ਨ ਅਧਿਕਾਰੀ 50 ਹਜ਼ਾਰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ

ਨਿਊਜ਼ ਪੰਜਾਬ

14 ਅਪ੍ਰੈਲ 2026

ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਮੁਹਿੰਮ ਤਹਿਤ ਲੁਧਿਆਣਾ ਵਿਖੇ ਤਾਇਨਾਤ ਸੀਡ ਸਰਟੀਫਿਕੇਸ਼ਨ ਅਧਿਕਾਰੀ ਅੰਮ੍ਰਿਤਪਾਲ ਸਿੰਘ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਹ ਕਾਰਵਾਈ ਮਾਨਸਾ ਦੇ ਇੱਕ ਬੀਜ ਉਤਪਾਦਕ ਦੀ ਸ਼ਿਕਾਇਤ ‘ਤੇ ਕੀਤੀ ਗਈ, ਜਿਸ ਨੇ ਦੋਸ਼ ਲਗਾਇਆ ਸੀ ਕਿ ਅਧਿਕਾਰੀ ਵੱਲੋਂ ਫਸਲ ਦੀ ਜਾਂਚ ਰਿਪੋਰਟ ਹੱਕ ਵਿੱਚ ਕਰਨ ਲਈ 1,02,000 ਰੁਪਏ ਦੀ ਮੰਗ ਕੀਤੀ ਗਈ ਸੀ। ਵਿਜੀਲੈਂਸ ਟੀਮ ਨੇ ਜਾਲ ਵਿਛਾ ਕੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ। ਇਸ ਮਾਮਲੇ ‘ਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।