ਲੋਕ ਸੀਟਾਂ 543 ਤੋਂ ਵਧਾ ਕੇ 850 ਕਰਨ ਦੀ ਤਿਆਰੀ, ਮਹਿਲਾ ਰਿਜ਼ਰਵੇਸ਼ਨ ਲਾਗੂ ਕਰਨ ਵੱਲ ਵੱਡਾ ਕਦਮ

ਨਿਊਜ਼ ਪੰਜਾਬ

15 ਅਪ੍ਰੈਲ 2026

ਕੇਂਦਰ ਸਰਕਾਰ ਵੱਲੋਂ ਲੋਕ ਸਭਾ ਦੀਆਂ ਸੀਟਾਂ 543 ਤੋਂ ਵਧਾ ਕੇ 850 ਕਰਨ ਦਾ ਪ੍ਰਸਤਾਵ ਰੱਖਿਆ ਗਿਆ ਹੈ, ਜਿਸ ਦਾ ਮੁੱਖ ਉਦੇਸ਼ ਲੰਬੇ ਸਮੇਂ ਤੋਂ ਲਟਕ ਰਹੇ ਮਹਿਲਾ ਰਿਜ਼ਰਵੇਸ਼ਨ ਕਾਨੂੰਨ ਨੂੰ ਲਾਗੂ ਕਰਨਾ ਅਤੇ ਦੇਸ਼ ਵਿੱਚ ਹੱਦਬੰਦੀ ਦੀ ਨਵੀਂ ਪ੍ਰਕਿਰਿਆ ਸ਼ੁਰੂ ਕਰਨਾ ਹੈ। ਇਸ ਸਬੰਧੀ ਇੱਕ ਖਰੜਾ ਬਿੱਲ ਸੰਸਦ ਮੈਂਬਰਾਂ ਨਾਲ ਸਾਂਝਾ ਕੀਤਾ ਗਿਆ ਹੈ।

ਰਿਪੋਰਟਾਂ ਅਨੁਸਾਰ ਸੰਸਦ ਅਤੇ ਰਾਜ ਵਿਧਾਨ ਸਭਾਵਾਂ ਵਿੱਚ ਔਰਤਾਂ ਲਈ 33 ਫੀਸਦੀ ਕੋਟੇ ਨਾਲ ਜੁੜੇ ਉਪਬੰਧਾਂ ਵਿੱਚ ਸੋਧ ਕਰਨ ਅਤੇ 2011 ਦੀ ਮਰਦਮਸ਼ੁਮਾਰੀ ਦੇ ਆਧਾਰ ‘ਤੇ ਚੋਣ ਹਲਕਿਆਂ ਦੀ ਹੱਦਬੰਦੀ ਕਰਨ ਲਈ ਵਿਸ਼ੇਸ਼ ਸੈਸ਼ਨ ਬੁਲਾਇਆ ਜਾ ਸਕਦਾ ਹੈ। ਪ੍ਰਸਤਾਵ ਮੁਤਾਬਕ 815 ਸੀਟਾਂ ਰਾਜਾਂ ਨੂੰ ਅਤੇ 35 ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਮਿਲਣਗੀਆਂ, ਅਤੇ ਇਹ ਨਵਾਂ ਪ੍ਰਬੰਧ 2029 ਦੀਆਂ ਲੋਕ ਸਭਾ ਚੋਣਾਂ ਤੋਂ ਲਾਗੂ ਹੋਣ ਦੀ ਸੰਭਾਵਨਾ ਹੈ।